Punjab News: ਬਠਿੰਡਾ ਵਿੱਚ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਕੂੜਾ ਚੱਕਣ ਵਾਲੀਆਂ ਗੱਡੀਆਂ ਨੂੰ ਨਗਰ ਨਿਗਮ ਦਫਤਰ ਦੇ ਬਾਹਰ ਖੜ੍ਹਾ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਮੇਨ ਗੇਟ ਉੱਤੇ ਕੂੜੇ ਦੀਆਂ ਭਰੀਆਂ ਖੜ੍ਹੀਆਂ ਕਰ ਦਿੱਤੀਆਂ ਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਉਹ ਇੰਝ ਹੀ ਆਪਣਾ ਰੋਸ ਪ੍ਰਦਰਸ਼ਨ ਕਰਨਗੇ।


ਕਿਉਂ ਕੀਤਾ ਜਾ ਰਿਹਾ ਇਹ ਪ੍ਰਦਰਸ਼ਨ


ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਤੇ ਸਫ਼ਾਈ ਕਰਮਚਾਰੀ ਨੇ ਦੱਸਿਆ ਕਿ ਨਗਰ ਨਿਗਮ ਦੇ ਵਿੱਚ ਇੱਕ ਅਧਿਕਾਰੀ ਨੇ ਸਾਡੇ ਸਫਾਈ ਸੇਵਕਾਂ ਨੂੰ ਗ਼ਲਤ ਬੋਲਿਆ ਹੈ ਜੋ ਸ਼ਬਦ ਵਰਤੇ ਗਏ ਸੀ ਮੀਡੀਆ ਨੂੰ ਨਹੀਂ ਦੱਸ ਸਕਦੇ ਬਹੁਤ ਸ਼ਰਮ ਆਉਂਦੀ ਹੈ। ਇਸ ਅਧਿਕਾਰੀ ਦੇ ਖ਼ਿਲਾਫ਼  ਸਖ਼ਤ ਕਾਰਵਾਈ ਕੀਤੇ ਤੇ ਇਸ ਨੂੰ ਨੌਕਰੀ ਤੋਂ ਹਟਾਇਆ ਜਾਵੇ।


ਤਨਖ਼ਾਹ ਵਧਾਉਣੀ ਤਾਂ ਕੀ ਪਹਿਲਾਂ ਵੀ ਕੱਟੀ ਜਾਂਦੀ


ਉਨ੍ਹਾਂ ਕਿਹਾ ਕਿ ਦੂਜੀ ਮੰਗ ਸਾਡੀ ਇਹ ਹੈ ਕਿ ਉਨ੍ਹਾਂ ਦੇ ਸਫਾਈ ਕਰਮਚਾਰੀਆਂ ਦੀ ਤਨਖਾਹ ਨਹੀਂ ਵਧਾਈ ਗਈ ਸਗੋਂ ਉਹਨਾਂ ਦੀ ਗੈਰ ਹਾਜ਼ਰੀ ਲਾ ਕੇ ਤਨਖ਼ਾਹ ਕੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਉਹ ਕੂੜੇ ਵਾਲੀਆਂ ਗੱਡੀਆਂ ਉੱਥੋਂ ਨਹੀਂ ਹਟਾਉਣਗੇ।


ਮੈਨੂੰ ਮਾਮਲੇ ਬਾਰੇ ਪਤਾ ਨਹੀਂ ਪਰ ਜੇ....


ਦੂਸਰੇ ਪਾਸੇ ਜਦੋਂ ਨਗਰ ਨਿਗਮ ਨਗਰ ਨਿਗਮ ਦੇ ਮੇਅਰ ਤੋਂ ਇਸ ਬਾਰੇ ਪੁੱਛਿਆ ਤਾਂ ਉਨਾਂ ਨੇ ਆਖਿਆ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ ਜੇ ਮੇਰੇ ਕੋਲੇ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਲੈ ਕੇ ਆਉਣਗੇ ਤਾਂ ਮੈਂ ਜ਼ਰੂਰ ਇਸ ਬਾਰੇ ਨਗਰ ਨਿਗਮ ਦੇ ਕਮਿਸ਼ਨਰ ਦੇ ਨਾਲ ਗੱਲਬਾਤ ਕਰਾਂਗਾ ਪਰ ਸਫਾਈ ਕਰਮਚਾਰੀਆਂ ਨੂੰ ਨਗਰ ਨਿਗਮ ਦਫਤਰ ਦੇ ਬਾਹਰ ਕੂੜੇ ਵਾਲੀਆਂ ਗੱਡੀਆਂ ਖੜਾ ਕਰਕੇ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ ਉਹ ਪਹਿਲਾਂ ਇੱਕ ਵਾਰ ਮੈਨੂੰ ਜਰੂਰ ਮਿਲਦੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।