Fire Broke Out In Electrical Showroom At Bathinda: ਬਠਿੰਡਾ ਤੋਂ ਤੜਕੇ ਹੀ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਇੱਕ ਇਲੈਕਟ੍ਰੀਕਲ ਸ਼ੋਅ ਰੂਮ 'ਚ ਭਿਆਨਕ ਅੱਗ ਲੱਗ ਗਈ, ਜਿਸ ਕਰਕੇ ਸਾਰਾ ਸਮਾਨ ਸੜ ਕੇ ਰਾਖ ਹੋ ਗਿਆ। ਹਾਦਸੇ ਵਾਲੀ ਥਾਂ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਸਮਾਨ ਤੋਂ ਲੈ ਕੇ ਸ਼ੋਅ ਰੂਮ ਵਿੱਚ ਪਿਆ ਕੈਸ਼ ਰਾਖ ਦੇ ਰੂਪ ਵਿੱਚ ਨਜ਼ਰ ਆ ਰਿਹਾ ਹੈ। 



ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ


ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੀਬੀ ਵਾਲਾ ਚੌਕ ਨਜ਼ਦੀਕ ਤਿੰਨ ਮੰਜ਼ਿਲਾਂ ਇਲੈਕਟ੍ਰੀਕਲ ਸ਼ੋਅ ਰੂਮ ਜਿਸ ਦੇ ਚਲਦੇ ਦੇਰ ਰਾਤ ਇਸ ਸ਼ੋਅ ਰੂਮ 'ਚ ਭਿਆਨਕ ਅੱਗ ਲੱਗੀ ਹੈ, ਫਿਲਹਾਲ ਅੱਗ ਦੇ ਕਾਰਨਾਂ ਦਾ ਹਾਲੇ ਤੱਕ ਨਹੀਂ ਪਤਾ ਲੱਗਿਆ। ਪ੍ਰੰਤੂ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਕਿਹਾ ਹੈ ਕਿ ਸਾਡੀਆਂ ਵੱਖ ਵੱਖ ਥਾਵਾਂ ਤੋਂ ਗੱਡੀਆਂ ਆਈਆਂ ਹਨ ਅਤੇ ਅੱਗ ਉੱਤੇ ਕਾਬੂ ਪਾਇਆ ਗਿਆ ਹੈ।


 




 




ਅਧਿਕਾਰੀਆਂ ਨੇ ਦੱਸਿਆ ਕਿ ਇਸ ਸ਼ੋਅ ਰੂਮ ਦੇ ਵਿੱਚ ਕੋਈ ਵੀ ਫਾਈਲ ਸੇਫਟੀ ਵਗੈਰਾ ਯੰਤਰ ਤੱਕ ਨਹੀਂ ਲਾਇਆ ਗਿਆ ਸੀ ਜਿਸ ਨੂੰ ਲੈ ਕੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਕਿਹਾ ਹੈ ਕਿ ਸਾਰਾ ਸਮਾਨ ਜਲ ਕੇ ਰਾਖ ਹੋ ਗਿਆ। ਪ੍ਰੰਤੂ ਸਾਡੇ ਵੱਲੋਂ ਇਸ ਸ਼ੋਅ ਰੂਮ ਨੂੰ ਪਹਿਲਾ ਨੋਟਿਸ ਕੱਢਿਆ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।