Ravipreet Singh Sidhu: ਭਾਜਪਾ ਨੂੰ ਬਠਿੰਡਾ ਤੋਂ ਵੱਡਾ ਝਟਕਾ ਲੱਗਿਆ ਹੈ। ਤਲਵੰਡੀ ਸਾਬੋ ਤੋਂ ਹਲਕਾ ਦਿਹਾਤੀ ਬਠਿੰਡਾ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਹਾਜ਼ਰੀ ਸ਼ਾਮਿਲ ਹੋਏ ਹਨ। ਰਵੀ ਪ੍ਰੀਤ ਸਿੰਘ ਸਿੱਧੂ ਨੇ ਬੀਤੇ ਦਿਨ ਬੀਜੇਪੀ ਦੀ ਮੁਢੱਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। 2022 ਦੀਆ ਵਿਧਾਨ ਸਭਾ ਚੋਣਾਂ ਵਿਚ ਰਵੀ ਪ੍ਰੀਤ ਸਿੰਘ ਨੇ ਤਲਵੰਡੀ ਸਾਬੋ ਹਲਕੇ ਤੋਂ ਬੀਜੇਪੀ ਦੀ ਟਿਕਟ ਤੇ ਚੋਣ ਲੜੀ ਸੀ।



ਦੱਸ ਦਈਏ ਕਿ 2022 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੀ ਟਿਕਟ ਤੇ ਵਿਧਾਨ ਸਭਾ ਚੋਣ ਲੜ ਚੁੱਕੇ ਅਤੇ ਮੌਜੂਦਾ ਸਮੇਂ ਭਾਜਪਾ ਦੇ ਜਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਆ ਰਹੇ ਨੌਜਵਾਨ ਆਗੂ ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਜ਼ਿਲ੍ਹਾ ਪ੍ਰਧਾਨਗੀ, ਹਲਕਾ ਤਲਵੰਡੀ ਸਾਬੋ ਇੰਚਾਰਜ ਦੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਜਾਣ ਨਾਲ ਭਾਜਪਾ ਨੂੰ ਜ਼ਬਰਦਸਤ ਝਟਕਾ ਲੱਗਾ ਹੈ।


ਰਵੀਪ੍ਰੀਤ ਸਿੰਘ ਸਿੱਧੂ ਨੇ ਦਸੰਬਰ 2021 'ਚ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਸਨ ਅਤੇ 2022 ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਉਨਾਂ ਨੂੰ ਟਿਕਟ ਦੇ ਕੇ ਹਲਕਾ ਤਲਵੰਡੀ ਸਾਬੋ ਤੋਂ ਚੋਣ ਮੈਦਾਨ ਚ ਉਤਾਰਿਆ ਸੀ। ਭਾਂਵੇ ਉਹ ਇਸ ਚੋਣ ਵਿੱਚ ਬਹੁਤੀ ਵੋਟ ਨਾ ਲੈ ਜਾ ਸਕੇ ਪਰ ਉਨਾਂ ਨੇ ਪਿੰਡਾਂ ਚ ਭਾਜਪਾ ਦੇ ਪੈਰ ਧਰਨ ਦਾ ਰਾਹ ਪੱਧਰਾ ਕਰ ਦਿੱਤਾ ਸੀ। ਪਿਛਲੇ ਸਮੇਂ ਵਿੱਚ ਹੀ ਭਾਜਪਾ ਨੇ ਉਨਾਂ ਨੂੰ ਜਿਲ੍ਹਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।