Bathinda News: ਪਰਾਲੀ ਸਾੜਨ 'ਤੇ ਐਕਸ਼ਨ ਦੇ ਡਰੋਂ ਕਿਸਾਨ ਨੇ ਲਾਈ ਮੌਤ ਗਲੇ
stubble burning: ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਕਾਰਨ ਮਾਰੇ ਛਾਪੇ ਤੇ ਕਾਰਵਾਈ ਦੇ ਡਰੋਂ ਪ੍ਰੇਸ਼ਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਦੇ 35 ਸਾਲਾਂ ਕਿਸਾਨ ਗੁਰਦੀਪ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
Bathinda News: ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਕਾਰਨ ਮਾਰੇ ਛਾਪੇ ਤੇ ਕਾਰਵਾਈ ਦੇ ਡਰੋਂ ਪ੍ਰੇਸ਼ਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਦੇ 35 ਸਾਲਾਂ ਕਿਸਾਨ ਗੁਰਦੀਪ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਦਾਅਵਾ ਹੈ ਕਿ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਕੋਠਾ ਗੁਰੂ ਵਿੱਚ ਛਾਪੇਮਾਰੀ ਦੌਰਾਨ ਕਿਸਾਨ ਨੂੰ ਆਪਣੇ ਖੇਤ ‘ਚ ਅੱਗ ਲਾਉਣ ਤੋਂ ਵਰਜਿਆ ਸੀ, ਜਿਸ ਕਰਕੇ ਕਿਸੇ ਕਾਰਵਾਈ ਦੇ ਡਰੋਂ ਪ੍ਰੇਸ਼ਾਨ ਕਿਸਾਨ ਗੁਰਦੀਪ ਸਿੰਘ ਨੇ ਘਰ ਵਿਚ ਫਾਹਾ ਲੈ ਲਿਆ।
ਮ੍ਰਿਤਕ ਕਿਸਾਨ ਆਪਣੇ ਪਿੱਛੇ ਛੋਟੀ ਬੱਚੀ, ਪਤਨੀ ਤੇ ਮਾਤਾ ਛੱਡ ਗਿਆ ਹੈ। ਕਿਸਾਨ ਕੋਲ ਸਿਰਫ 6 ਕਨਾਲਾਂ ਜ਼ਮੀਨ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਬਾਰੇ ਕਿਸਾਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਮ੍ਰਿਤਕ ਦੀ ਪਤਨੀ ਨੂੰ ਪੈਨਸ਼ਨ ਸਮੇਤ ਹੋਰ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਹੈ।
ਉਧਰ, ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੇ 513 ਨਵੇਂ ਮਾਮਲੇ ਸਾਹਮਣੇ ਆਏ। ਅੰਕੜਿਆਂ ਅਨੁਸਾਰ ਸਾਲ 2021 ਵਿੱਚ ਇਸ ਦਿਨ ਪਰਾਲੀ ਸਾੜਨ ਦੇ 168 ਤੇ 2022 ਵਿੱਚ 243 ਮਾਮਲੇ ਸਾਹਮਣੇ ਆਏ ਸਨ। ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ 35606 ਤੱਕ ਪਹੁੰਚ ਗਈ ਹੈ।
ਮੰਗਲਵਾਰ ਨੂੰ ਫਾਜ਼ਿਲਕਾ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਇੱਥੇ 105 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 174, ਬਠਿੰਡਾ 400, ਜਲੰਧਰ 245, ਖੰਨਾ 199, ਮੰਡੀ ਗੋਬਿੰਦਗੜ੍ਹ 260 ਤੇ ਪਟਿਆਲਾ 189 ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।