ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ , ਜੇਲ੍ਹ 'ਚ ਬੰਦ ਕੈਦੀ ਨੇ ਜੇਲ੍ਹ ਸੁਪਰਡੈਂਟ ਸਟਾਫ਼ 'ਤੇ ਕੀਤਾ ਹਮਲਾ
Bathinda News : ਪੰਜਾਬ ਭਰ ਦੇ ਏ ਕੈਟਾਗਿਰੀ ਬੀ ਕੈਟਾਗਰੀ ਦੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਆਏ ਦਿਨ ਬਠਿੰਡਾ ਦੀ ਕੇਂਦਰੀ ਜੇਲ੍ਹ ਇਹਨਾਂ ਗੈਂਗਸਟਰਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ ਕਿਉਂਕਿ ਵੱਡੀ ਪੱਧਰ 'ਤੇ ਇੱਥੇ ਗੈਂਗਸਟਰ ਬੰਦ ਹਨ।
![Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ , ਜੇਲ੍ਹ 'ਚ ਬੰਦ ਕੈਦੀ ਨੇ ਜੇਲ੍ਹ ਸੁਪਰਡੈਂਟ ਸਟਾਫ਼ 'ਤੇ ਕੀਤਾ ਹਮਲਾ Bathinda News : Prisoner Karamjit Singh attack the jail Superintendent Staff in Central Jail Bathinda Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ , ਜੇਲ੍ਹ 'ਚ ਬੰਦ ਕੈਦੀ ਨੇ ਜੇਲ੍ਹ ਸੁਪਰਡੈਂਟ ਸਟਾਫ਼ 'ਤੇ ਕੀਤਾ ਹਮਲਾ](https://feeds.abplive.com/onecms/images/uploaded-images/2022/10/31/1ee1d28e0da5d19d03c4fd0f43a9aa9f1667200323260345_original.jpg?impolicy=abp_cdn&imwidth=1200&height=675)
Central Jail Bathinda
Bathinda News : ਪੰਜਾਬ ਭਰ ਦੇ ਏ ਕੈਟਾਗਿਰੀ ਬੀ ਕੈਟਾਗਰੀ ਦੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਆਏ ਦਿਨ ਬਠਿੰਡਾ ਦੀ ਕੇਂਦਰੀ ਜੇਲ੍ਹ ਇਹਨਾਂ ਗੈਂਗਸਟਰਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ ਕਿਉਂਕਿ ਵੱਡੀ ਪੱਧਰ 'ਤੇ ਇੱਥੇ ਗੈਂਗਸਟਰ ਬੰਦ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਫ਼ਿਰ ਜੇਲ੍ਹ ਅੰਦਰ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ।
ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਕੈਦੀ ਕਰਮਜੀਤ ਸਿੰਘ ਵਾਸੀ ਬਾਲਮਗੜ੍ਹ ਨੇ ਜੇਲ੍ਹ ਵਿੱਚ ਹੰਗਾਮਾ ਕੀਤਾ ਹੈ ਅਤੇ ਜੇਲ੍ਹ ਸੁਪਰਡੈਂਟ ਸਟਾਫ਼ ’ਤੇ ਵੀ ਹਮਲਾ ਕੀਤਾ ਗਿਆ। ਪੁਲੀਸ ਨੇ ਜੇਲ੍ਹ ਸੁਪਰਡੈਂਟ ਬਿੰਦਰ ਸਿੰਘ ਦੀ ਸ਼ਿਕਾਇਤ ’ਤੇ ਗੈਂਗਸਟਰ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : Morbi Bridge Collapses : ਹਾਦਸੇ ਤੋਂ ਇੱਕ ਦਿਨ ਪਹਿਲਾਂ ਪੁਲ 'ਤੇ ਸੈਂਕੜੇ ਲੋਕ ਇਕੱਠੇ ਮਸਤੀ ਕਰਦੇ ਦਿਖੇ , ਵੀਡੀਓ ਵਾਇਰਲ
ਇਸ ਤੋਂ ਪਹਿਲਾਂ ਬੰਬੀਹਾ ਗਰੁੱਪ ਦੇ ਅਰਮਾਨੀਆ ਤੋਂ ਡਿਪੋਰਟ ਕਰ ਕੇ ਲਿਆਂਦੇ ਗਏ ਗੈਂਗਸਟਰ ਸੁਖਪ੍ਰੀਤ ਬੁੱਢਾ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਲੈਣ ਤੇ ਧਮਕੀਆਂ ਦਿੱਤੀਆਂ ਗਈਆਂ ਸਨ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲੀਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਹਰਸਿਮਰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਵੀ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ 'ਚ ਆਈ ਸੀ।
ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਦਿਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ 'ਤੇ ਸਵਾਲ ਖੜੇ ਹੋ ਰਹੇ ਹਨ। ਕੁੱਝ ਦਿਨ ਪਹਿਲਾਂ ਬਠਿੰਡਾ ਜੇਲ੍ਹ ਵਿੱਚੋਂ ਸੈਮਸੰਗ ਦਾ ਲਾਵਾਰਿਸ ਮੋਬਾਈਲ ਫੋਨ ਬਰਾਮਦ ਹੋਇਆ ਸੀ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ ਤੇ ਅਗਿਆਤ ਲੋਕਾਂ ਖਿਲਾਫ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਵਿਸ਼ਵ
ਕ੍ਰਿਕਟ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)