Bathinda News : ਪੰਜਾਬ ਭਰ ਦੇ ਏ ਕੈਟਾਗਿਰੀ ਬੀ ਕੈਟਾਗਰੀ ਦੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਆਏ ਦਿਨ ਬਠਿੰਡਾ ਦੀ ਕੇਂਦਰੀ ਜੇਲ੍ਹ ਇਹਨਾਂ ਗੈਂਗਸਟਰਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ ਕਿਉਂਕਿ ਵੱਡੀ ਪੱਧਰ 'ਤੇ ਇੱਥੇ ਗੈਂਗਸਟਰ ਬੰਦ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਇਸ ਵਾਰ ਫ਼ਿਰ ਜੇਲ੍ਹ ਅੰਦਰ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। 


 

ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਕੈਦੀ ਕਰਮਜੀਤ ਸਿੰਘ ਵਾਸੀ ਬਾਲਮਗੜ੍ਹ ਨੇ ਜੇਲ੍ਹ ਵਿੱਚ ਹੰਗਾਮਾ ਕੀਤਾ ਹੈ ਅਤੇ ਜੇਲ੍ਹ ਸੁਪਰਡੈਂਟ ਸਟਾਫ਼ ’ਤੇ ਵੀ ਹਮਲਾ ਕੀਤਾ ਗਿਆ। ਪੁਲੀਸ ਨੇ ਜੇਲ੍ਹ ਸੁਪਰਡੈਂਟ ਬਿੰਦਰ ਸਿੰਘ ਦੀ ਸ਼ਿਕਾਇਤ ’ਤੇ ਗੈਂਗਸਟਰ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਸੀ।



 


 

ਇਸ ਤੋਂ ਪਹਿਲਾਂ ਬੰਬੀਹਾ ਗਰੁੱਪ ਦੇ ਅਰਮਾਨੀਆ ਤੋਂ ਡਿਪੋਰਟ ਕਰ ਕੇ ਲਿਆਂਦੇ ਗਏ ਗੈਂਗਸਟਰ ਸੁਖਪ੍ਰੀਤ ਬੁੱਢਾ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਲੈਣ ਤੇ ਧਮਕੀਆਂ ਦਿੱਤੀਆਂ ਗਈਆਂ ਸਨ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲੀਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਹਰਸਿਮਰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਵੀ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ 'ਚ ਆਈ ਸੀ। 

 



ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਦਿਨ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ 'ਤੇ ਸਵਾਲ ਖੜੇ ਹੋ ਰਹੇ ਹਨ।  ਕੁੱਝ ਦਿਨ ਪਹਿਲਾਂ ਬਠਿੰਡਾ ਜੇਲ੍ਹ ਵਿੱਚੋਂ ਸੈਮਸੰਗ ਦਾ ਲਾਵਾਰਿਸ ਮੋਬਾਈਲ ਫੋਨ ਬਰਾਮਦ ਹੋਇਆ ਸੀ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੇ ਬਿਆਨ ਤੇ ਅਗਿਆਤ ਲੋਕਾਂ ਖਿਲਾਫ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।