Bathinda News: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਪਿੰਡ ਮੇਲਾ ਲੱਗ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਮੇਲੇ ਦੇ ਮੱਦੇਨਜ਼ਰ ਅੱਜ, ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿੰਡ ਮਾਈਸਰਖਾਨਾ ਵਿੱਚ 28 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮੇਲੇ ਦੇ ਮੱਦੇਨਜ਼ਰ 29 ਸਤੰਬਰ ਤੱਕ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਮੌੜ ਸਬ-ਡਵੀਜ਼ਨਲ ਮੈਜਿਸਟ੍ਰੇਟ ਦੀ ਬੇਨਤੀ 'ਤੇ, ਪਿੰਡ ਮਾਈਸਰਖਾਨਾ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ ਲਈ) ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲੱਖਾਂ ਸ਼ਰਧਾਲੂ ਸ਼ਾਮਲ ਹੁੰਦੇ ਹਨ, ਜਿਸ ਕਾਰਨ ਸ਼ਹਿਰ ਵਿੱਚ ਕਾਫ਼ੀ ਭੀੜ ਹੁੰਦੀ ਹੈ। ਮੇਲੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।