Accident in Bathinda: ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸਕੂਲ ਵੈਨ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਸਕੂਲ ਵੈਨ ਪਲਟ ਗਈ ਤੇ ਉਸ ਵਿੱਚ ਸਵਾਰ ਦਰਜਨ ਦੇ ਕਰੀਬ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।


ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਬੱਚਿਆਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।


ਪੁਲਿਸ ਦਾ ਕਹਿਣਾ ਹੈ ਕਿ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰ ਲਏ ਗਏ ਹਨ। ਇਹ ਹਾਦਸਾ ਕਿਸ ਦੀ ਗਲਤੀ ਕਾਰਨ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।


 


ਹੋਰ ਪੜ੍ਹੋ : Crime News: ਪ੍ਰੇਮੀ ਨੇ ਕੈਨੇਡਾ ਤੋਂ ਬੁਲਾ ਕੇ ਕੀਤਾ ਪ੍ਰੇਮਿਕਾ ਦਾ ਕਤਲ, ਲਾਸ਼ ਫਾਰਮ ਹਾਉਸ 'ਚ ਦੱਬੀ, ਆਖਰ ਕਈ ਮਹੀਨਿਆਂ ਮਗਰੋਂ ਖੁੱਲ੍ਹਿਆ ਰਾਜ


ਹੋਰ ਪੜ੍ਹੋ : Coronaviraus Update: ਇਨ੍ਹਾਂ ਸੂਬਿਆਂ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ, ਮਹਾਰਾਸ਼ਟਰ-ਦਿੱਲੀ ਦੇ ਅੰਕੜਿਆਂ ਨੇ ਵਧਾਇਆ ਡਰ, ਪੜ੍ਹੋ ਤਾਜ਼ਾ ਅਪਡੇਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।