Bathinda News: ਪੰਜਾਬ ਵਿੱਚ ਇਸ ਸਮੇਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਹੁਸ਼ਿਆਰਪੁਰ ਵਿੱਚ 5 ਸਾਲ ਦੇ ਬੱਚੇ ਦੀ ਹੱਤਿਆ ਤੋਂ ਬਾਅਦ ਪੰਜਾਬ ਵਾਸੀ ਭੜਕੇ ਹੋਏ ਹਨ। ਇਸ ਵਿਚਾਲੇ ਬਠਿੰਡਾ ਜ਼ਿਲ੍ਹੇ ਦੀ ਇੱਕ ਪਿੰਡ ਦੀ ਪੰਚਾਇਤ ਨੇ ਅਨੋਖਾ ਫ਼ਰਮਾਨ ਜਾਰੀ ਕੀਤਾ ਹੈ। ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਵਧਦਾ ਗੁੱਸਾ ਹੁਣ ਪਿੰਡ ਪੰਚਾਇਤਾਂ ਦੇ ਫੈਸਲਿਆਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦਾ ਹੈ, ਜਿੱਥੇ ਪੰਚਾਇਤ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਐਲਾਨ ਕਰਕੇ ਪ੍ਰਵਾਸੀ ਮਜ਼ਦੂਰਾਂ ਵਿਰੁੱਧ 5 ਸਖ਼ਤ ਸ਼ਰਤਾਂ ਲਗਾਈਆਂ ਹਨ।

Continues below advertisement

ਪੰਚਾਇਤ ਵੱਲੋਂ ਜਾਰੀ ਨਿਯਮ ਇਸ ਪ੍ਰਕਾਰ ਹਨ:

ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਕੋਈ ਘਰ ਜਾਂ ਜ਼ਮੀਨ ਨਹੀਂ ਖਰੀਦ ਸਕਣਗੇ।

Continues below advertisement

ਇਸ ਦੇ ਨਾਲ ਹੀ, ਪ੍ਰਵਾਸੀ ਮਜ਼ਦੂਰਾਂ ਲਈ ਆਧਾਰ ਕਾਰਡ ਬਣਾਉਣ ਅਤੇ ਵੋਟ ਪਾਉਣ 'ਤੇ ਪਾਬੰਦੀ ਹੋਵੇਗੀ।

ਪਿੰਡ ਆਉਣ ਵਾਲੇ ਪ੍ਰਵਾਸੀ ਸਿਰਫ਼ ਖੇਤ ਦੀ ਮੋਟਰ 'ਤੇ ਹੀ ਰਹਿ ਸਕਣਗੇ।

ਜਿਸ ਕਿਸਾਨ ਦੇ ਖੇਤ ਵਿੱਚ ਪ੍ਰਵਾਸੀ ਮਜ਼ਦੂਰ ਕੰਮ ਕਰਦੇ ਹਨ, ਉਹ ਕਿਸਾਨ ਉਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

ਹਰ ਪ੍ਰਵਾਸੀ ਮਜ਼ਦੂਰ ਦੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇਗੀ।

ਨਹੀਂ ਕਰ ਸਕਣਗੇ ਇਹ ਕੰਮ

ਪਿੰਡ ਵਾਸੀ ਜਗਸੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਪਰ ਰਹੀਆਂ ਘਟਨਾਵਾਂ ਦੇ ਚਲਦਿਆਂ ਲੋਕ ਗੁੱਸੇ ਵਿੱਚ ਹਨ। ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਕੰਮ ਲਈ ਆਉਣ ਵਾਲਾ ਕੋਈ ਵੀ ਮਜ਼ਦੂਰ ਪਿੰਡ ਵਿੱਚ ਨਹੀਂ ਵੱਸ ਸਕੇਗਾ। ਨਾ ਤਾਂ ਉਸਨੂੰ ਵੋਟ ਮਿਲੇਗੀ, ਨਾ ਹੀ ਉਸਨੂੰ ਆਧਾਰ ਕਾਰਡ ਮਿਲੇਗਾ, ਨਾ ਹੀ ਉਹ ਕੋਈ ਜ਼ਮੀਨ ਖਰੀਦ ਸਕੇਗਾ। ਇਸ ਫੈਸਲੇ ਨੂੰ ਕਿਸਾਨ ਯੂਨੀਅਨ ਦਾ ਵੀ ਸਮਰਥਨ ਮਿਲਿਆ ਹੈ। ਬੀਕੇਯੂ ਸਿੱਧੂਪੁਰ ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਯੂਪੀ-ਬਿਹਾਰ ਤੋਂ ਆਏ ਪ੍ਰਵਾਸੀ ਮਜ਼ਦੂਰ ਪਿੰਡਾਂ ਦਾ ਮਾਹੌਲ ਖਰਾਬ ਕਰ ਰਹੇ ਹਨ, ਇਸ ਲਈ ਹੁਣ ਉਨ੍ਹਾਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਪਿੰਡ ਪੰਚਾਇਤ ਦਾ ਇਹ ਫੈਸਲਾ ਵਿਵਾਦ ਦਾ ਵਿਸ਼ਾ ਬਣ ਗਿਆ ਹੈ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਇਸ 'ਤੇ ਚਰਚਾ ਛਿੜ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।