Bathinda News: ਨਸ਼ੇ ਨੇ ਨਿਗਲਿਆ 22 ਸਾਲਾਂ ਇਕਲੌਤਾ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
Punjab News:ਨਸ਼ੇ ਦੇ ਨਾਲ ਹੋਣ ਵਾਲੀਆਂ ਮੌਤਾਂ ਦਾ ਕਹਿਰ ਅਜੇ ਵੀ ਪੰਜਾਬ ਦੇ ਵਿੱਚ ਜਾਰੀ। ਹਰ ਦੂਜੇ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਨਸ਼ੇ ਦੇ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋ ਰਿਹਾ ਹੈ। ਬਠਿੰਡਾ ਤੋਂ ਇੱਕ ਨੌਜਵਾਨ ਦੀ ਨਸ਼ੇ ਦੇ ਕਰਕੇ ਮੌਤ
Bathinda News: ਬਠਿੰਡਾ ਤੋਂ ਬਹੁਤ ਦੀ ਦੁਖਦਾਇਕ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਇੱਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ।
ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਨਸ਼ਾ ਛੜਾਓ ਕੇਂਦਰ ਦੇ ਵਿੱਚ ਤਿੰਨ ਪਹਿਲਾਂ ਇੱਕ ਨੌਜਵਾਨ ਨੂੰ ਨਸ਼ਾ ਛਡਾਉਣ ਦੇ ਲਈ ਦਾਖਲ ਕਰਵਾਇਆ ਸੀ। ਪਰੰਤੂ ਅਚਾਨਕ ਅੱਜ ਉਸਦੀ ਤਬੀਅਤ ਵਿਗੜਨ ਦੇ ਕਾਰਨ ਮੌਤ ਹੋ ਗਈ।
ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਸਾਡਾ ਨੌਜਵਾਨ ਪੁੱਤ ਜਿਸਦੀ ਉਮਰ 22 ਸਾਲ ਹੈ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਬੜੇ ਚਾਵਾਂ ਨਾਲ ਪਾਲਿਆ ਸੀ। ਪਰੰਤੂ ਅੱਜ ਅਜਿਹੇ ਹਾਲਾਤ ਦੇਖਣੇ ਪੈ ਰਹੇ ਹਨ, ਸਾਨੂੰ ਕੁੱਝ ਨਹੀਂ ਸਮਝ ਆ ਰਿਹਾ। ਜਿਸਦੇ ਚਲਦੇ ਸਿਵਲ ਹਸਪਤਾਲ ਦੇ ਨਸ਼ਾ ਛੜਾਓ ਕੇਂਦਰ ਵਿਖੇ ਦਾਖਲ ਕਰਾਇਆ ਗਿਆ ਸੀ ਅਤੇ ਸਾਨੂੰ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਤਬੀਅਤ ਖਰਾਬ ਹੋ ਗਈ। ਜਦੋਂ ਆ ਕੇ ਦੇਖਿਆ ਤਾਂ ਉਸ ਦੀ ਮੌਤ ਹੋਈ ਹੋਈ ਸੀ ਪਿਛਲੇ ਕਈ ਸਾਲਾਂ ਤੋਂ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ
ਦੂਜੇ ਪਾਸੇ ਨਸ਼ਾ ਛੜਾਓ ਕੇਂਦਰ ਦੇ ਡਾਕਟਰ ਅਰਧ ਬਾਂਸਲ ਨੇ ਕਿਹਾ ਹੈ ਕਿ ਇਹ ਹੈਰੋਇਨ ਦਾ ਨਸ਼ਾ ਕਰਦਾ ਸੀ ਪਿਛਲੇ ਲੰਬੇ ਸਮੇਂ ਤੋਂ ਅਤੇ ਕੁੱਝ ਦਿਨ ਪਹਿਲਾਂ ਸਾਡੇ ਸਿਵਲ ਹਸਪਤਾਲ ਵਿਖੇ ਨਸ਼ਾ ਛੜਾਓ ਕੇਂਦਰ ਉੱਥੇ ਦਵਾਈ ਲੈਣ ਆਏ ਸੀ ਅਤੇ ਇਹ ਗਿੱਦੜਵਾਹ ਦਾ ਰਹਿਣ ਵਾਲਾ ਹੈ। ਅਚਾਨਕ ਇਸਦੀ ਤਬੀਅਤ ਖਰਾਬ ਹੋਣ ਦੇ ਚਲਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾੜ ਵਿਖੇ ਦਾਖਲ ਕਰਾਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।