Bathinda News: ਬਠਿੰਡਾ 'ਚ ਅਣਖ ਲਈ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਭੈਣ ਤੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਹੈ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਸੀ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ ਸੀ। ਕੱਲ੍ਹ ਪੰਜਾਬ ਪੁਲਿਸ 'ਚ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਇਸ ਤੋਂ ਬਾਅਦ ਭਰਾ ਨੇ ਭੈਣ ਤੇ ਜੀਜੇ ਦਾ ਕਤਲ ਕਰ ਦਿੱਤਾ।


ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈੱਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ। ਐਤਵਾਰ ਸ਼ਾਮ ਨੂੰ ਉਹ ਆਪਣੇ ਪਿਤਾ ਕੇਵਲ ਸਿੰਘ ਤੇ ਭਰਾ ਜਗਮੀਤ ਸਿੰਘ ਨਾਲ ਆਪਣੇ ਮੌਜੂਦਾ ਘਰ ਆਦਰਸ਼ ਨਗਰ ਤੋਂ ਪਿੰਡ ਤੁੰਗਵਾਲੀ ਸਥਿਤ ਆਪਣੇ ਪੁਰਾਣੇ ਘਰ ਆਏ ਹੋਏ ਸੀ। ਉੱਥੇ ਉਸ ਨੇ ਆਪਣੇ ਪਿਤਾ ਨਾਲ ਘਰ ਦੀ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜਗਮੀਤ ਸਿੰਘ ਕਾਰ ਲੈ ਕੇ ਆਪਣੀ ਪਤਨੀ ਨੂੰ ਮਿਲਣ ਚਲਾ ਗਿਆ।


ਉਸ ਨੇ ਦੋਸ਼ ਲਾਇਆ ਕਿ ਇਸ ਦੌਰਾਨ ਬਲਕਰਨ ਸਿੰਘ, ਕ੍ਰਿਪਾਲ ਸਿੰਘ ਤੇ ਹੰਸਾ ਸਿੰਘ ਨੇ ਉਸ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜਗਮੀਤ ਦੀ ਬਚਾਉਣ ਲਈ ਬੇਅੰਤ ਕੌਰ ਉਸ 'ਤੇ ਡਿੱਗ ਪਈ ਤੇ ਰਹਿਮ ਦੀ ਭੀਖ ਮੰਗਣ ਲੱਗੀ ਪਰ ਦੋਸ਼ੀਆਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਥਾਣਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।