Punjab News: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਤਹਿਤ ਚਲਾਈ ਗਈ ਮੁਹਿੰਮ ਤਹਿਤ ਸ਼ ਗੌਰਵ ਯਾਦਵ ਆਈ.ਪੀ.ਐੱਸ. ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਵੱਲੋਂ ਜਿਲ਼੍ਹਾ ਬਠਿੰਡਾ ਵਿਖੇ ਨਸ਼ੇ ਦੇ ਸੌਦਾਗਰਾਂ ਦੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਜਿਲ੍ਹਾ ਬਠਿੰਡਾ ਵੱਲੋਂ ਇਹਨਾਂ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੌਂਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ।ਜਿਹਨਾਂ ਦੀ ਕੁੱਲ਼ ਕੀਮਤ ਕਰੀਬ 30 ਲੱਖ ਰੁਪਏ ਹੈ।


ਇਸ ਤੋਂ ਇਲਾਵਾ ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਐੱਸ.ਐੱਸ.ਪੀ. ਬਠਿੰਡਾ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨ.ਡੀ.ਪੀ.ਐੱਸ ਦੇ 26 ਕੇਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 5 ਐੱਨ,ਡੀ.ਪੀ.ਐੱਸ ਕੇਸਾਂ ਦੀ ਪ੍ਰਾਪਰਟੀ ਕਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 21 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 3 ਕਰੋੜ ਦੇ ਆਸ-ਪਾਸ ਹੈ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ।


ਇਸਤੋਂ ਇਲਾਵਾ ਜਿਲ੍ਹਾ ਬਠਿੰਡਾ ਦੇ ਕਨਫਰਮ ਹੋਏ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਦੋਸ਼ੀਆਂ ਦੇ ਸੰਬੰਧਿਤ ਥਾਣਿਆਂ ਵੱਲੋਂ ਉਹਨਾਂ ਦੇ ਘਰਾਂ ਪਰ ਚਿਪਕਾਈਆਂ ਜਾਂਦੀਆਂ ਹਨ।ਇਹਨਾਂ ਹੁਕਮਾਂ ਮੁਤਾਬਿਕ ਜੋ ਪ੍ਰਾਪਰਟੀ ਕਨਫਰਮ ਹੋਈ ਹੈ ਉਸਨੂੰ ਨਾ ਤਾਂ ਵੇਚ ਸਕਦੇ ਹਨ ਅਤੇ ਨਾ ਹੀ ਆਪਣੇ ਰਿਸ਼ਤੇਦਾਰ/ਪਰਿਵਾਰਿਕ ਮੈਂਬਰ ਦੇ ਨਾਮ ਤਬਦੀਲ ਕਰ ਸਕਦੇ ਹਨ। ਇਸ ਲਈ ਬਠਿੰਡਾ ਪੁਲਿਸ ਵੱਲੋਂ ਸਭ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰ/ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੂੰ ਇਸ ਚੀਜ ਤੋਂ ਨਸੀਹਤ ਮਿਲ ਸਕੇ ਕਿ ਅਜਿਹਾ ਕਾਰੋਬਾਰ ਕਰਨ ਵਾਲਿਆਂ ਦਾ ਅੰਤ ਮਾੜਾ ਹੁੰਦਾ ਹੈ, ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ ਕਰੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।