Punjab News: ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦੇਣ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੀਐਮ ਮਾਨ ਨੇ ਬਠਿੰਡਾ ਵਿੱਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਾ ਹੈ। ਇਸ ਪ੍ਰੋਗਰਾਮ ਦੇ ਮੱਦੇਨਜ਼ਰ, ਪੁਲਿਸ ਵਿਭਾਗ ਠੋਸ ਸੁਰੱਖਿਆ ਪ੍ਰਬੰਧ ਕਰਨ ਵਿੱਚ ਰੁੱਝ ਗਿਆ ਹੈ।


ਦੱਸ ਦਈਏ ਕਿ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਸੀਐਮ ਮਾਨ (CM Bhagwant Mann) ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਆਏ ਤਾਂ ਉਨ੍ਹਾਂ 'ਤੇ ਆਰਪੀਜੀ ਹਮਲਾ ਕੀਤਾ ਜਾਵੇਗਾ।



ਜਲੰਧਰ 'ਚ ਹੋਏਗਾ ਸੂਬਾ ਪੱਧਰੀ ਸਮਾਗਮ


ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਐਤਕੀਂ ਜਲੰਧਰ ਵਿੱਚ ਹੋਵੇਗਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਸੂਬਾਈ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। 


ਇਸ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ ਕੀਤੀ ਗਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। 


ਡਿਪਟੀ ਕਮਿਸ਼ਨਰ ਨੇ ਸੁਰੱਖਿਆ ਬਲਾਂ ਤੇ ਅਧਿਕਾਰੀਆਂ ਨੂੰ ਸੂਬਾਈ ਸਮਾਗਮ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਸੂਬਾਈ ਸਮਾਗਮ ਦੌਰਾਨ ਪਰੇਡ ’ਚ ਆਈਟੀਬੀਪੀ, ਆਰਏਐਫ, ਪੀਏਸੀ, ਕਮਿਸ਼ਨਰੇਟ ਪੁਲੀਸ, ਕਮਿਸ਼ਨਰੇਟ ਪੁਲੀਸ ਮਹਿਲਾ ਵਿੰਗ, ਆਰਟੀਸੀ ਪੀਏਪੀ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ, ਐਨਸੀਸੀ ਕੈਡਿਟਸ, ਐਨਸੀਸੀ ਲੜਕੀਆਂ ਤੇ ਸਕਾਊਟਸ ਸ਼ਾਮਲ ਹੋਣਗੇ ਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ