Bathinda News: ਬਠਿੰਡਾ ਦੇ ਦਿਆਲਪੁਰ ਪੁਲਿਸ ਥਾਣੇ ਨੇੜੇ ਪੈਂਦੇ ਪਿੰਡ ਮਲੂਕਾ ਵਿੱਚ ਇੱਕ ਆੜ੍ਹਤੀਏ ਕੋਲੋਂ 4 ਲੱਖ ਰੁਪਏ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕਰਕੇ 2 ਲੱਖ 84 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ, ਜਦ ਕਿ ਇੱਕ ਦੀ ਗ੍ਰਿਫ਼ਤਾਰੀ ਬਾਕੀ ਹੈ।


ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਲੋਕਾਂ ਨੂੰ ਕੀਤਾ ਕਾਬੂ, ਇੱਕ ਦੀ ਭਾਲ ਜਾਰੀ


ਇੱਥੇ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਇੱਕ ਆੜ੍ਹਤੀਏ ਦੇ ਸਿਰ ਵਿੱਚ ਰੋਡ ਨਾਲ ਹਮਲਾ ਕਰਕੇ ਕੁਝ ਲੋਕ 4 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਸਨ, ਜਿਸ ਮਾਮਲੇ ਵਿੱਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦ ਕਿ ਇਸ ਸਾਥੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 2 ਲੱਖ 84 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ।


ਇਹ ਵੀ ਪੜ੍ਹੋ: Amritsar News: ਪੱਟੀ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪਰਿਵਾਰ ਦੇ ਤਿੰਨ ਜੀਆਂ ਦਾ ਕਤਲ


ਸਵੇਰੇ ਦੁਕਾਨ ਖੋਲ੍ਹਣ ਵੇਲੇ ਵਾਰਦਾਤ ਨੂੰ ਦਿੱਤਾ ਗਿਆ ਸੀ ਅੰਜਾਮ


ਜ਼ਿਕਰਯੋਗ ਹੈ ਕਿ ਇਹ ਵਾਰਦਾਤ ਉਸ ਵੇਲੇ ਵਾਪਰੀ ਸੀ ਜਦੋਂ ਲੱਖੀ ਚੰਦ ਨਾਂਅ ਦਾ ਆੜ੍ਹਤੀਆ ਸਵੇਰੇ 5 ਵਜੇ ਦੁਕਾਨ ਖੋਲ੍ਹਣ ਲੱਗਿਆ ਸੀ। ਇਸ ਦੌਰਾਨ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ਵਿੱਚੋਂ ਅੰਗਰੇਜ਼ ਸਿੰਘ ਉਰਫ਼ ਬੋਨਾ, ਗੁਰਪ੍ਰੀਤ ਉਰਫ਼ ਗੋਰਖਾ, ਸੁਖਜਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਮੁੱਖ ਆਗੂ ਸਿਕੰਦਰ ਸਿੰਘ ਹਾਲੇ ਫ਼ਰਾਰ ਹੈ।


ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਪ੍ਰਭਜੀਤ ਸਿੰਘ ਮਾਮਲੇ ਵਿੱਚ ਕੀਤੀ ਪ੍ਰੈਸ ਕਾਨਫਰੰਸ, CCTV ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ, ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।