Bathinda news: ਬਠਿੰਡਾ ਪੁਲਿਸ ਨੇ ਜੰਗਲਾਤ ਵਿਭਾਗ ਦੇ ਦੋ ਫਰਜ਼ੀ ASI ਰੈਂਕ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਲੋਕਾਂ ਨੂੰ ਨੌਕਰੀ ਦਾ ਝੂਠਾ ਲਾਰਾ ਲਾ ਕੇ ਠੱਗੀ ਮਾਰਦੇ ਸਨ। ਦੱਸ ਦਈਏ ਕਿ ਇਹ ਦੋਵੇਂ ਵਿਅਕਤੀ ਹਰਿਆਣਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਦੱਸਿਆ ਕਿ ਪਿਛਲੇ ਦਿਨੀਂ ਇਨ੍ਹਾਂ ਦੋਹਾਂ ਵਿਅਕਤੀਆਂ ਨੂੰ ਬਠਿੰਡਾ ਦੀ ਖੇਤਾ ਸਿੰਘ ਬਸਤੀ 'ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਗਈ ਅਤੇ ਸੱਚਾਈ ਸਾਹਮਣੇ ਆ ਗਈ।
ਉੱਥੇ ਹੀ ਹੁਣ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਇਹ ਦੋਵੇਂ ਮੁਲਜ਼ਮ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ ਜਾਂ ਇਹ ਇਨ੍ਹਾਂ ਦਾ ਪੂਰਾ ਗੈਂਗ ਹੈ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Maharashtra news: ਗੇਮ ਖੇਡਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੋਬਾਈਲ ਦੇਖਿਆ ਤਾਂ ਉੱਡ ਗਏ ਹੋਸ਼, ਜਾਣੋ ਪੂਰਾ ਮਾਮਲਾ