Bathinda Police: ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਗੈਂਗਸਟਰ ਦੇ ਉਸ ਸਾਥੀ ਨੂੰ ਕਾਬੂ ਕੀਤਾ ਹੈ, ਜੋ ਕਿ ਬਾਹਰੋ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ। ਇਸ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 9 ਐੱਮਐੱਮ ਦੀ ਪਿਸਤੌਲ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।


ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੂੰ ਮੁਖ਼ਬਰੀ ਦੇ ਅਧਾਰ 'ਤੇ ਸੂਚਨਾ ਮਿਲੀ ਕਿ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਸਿੰਘ ਚੱਠਾ ਪੁੱਤਰ ਸੁਖਦੇਵ ਸਿੰਘ ਵਾਸੀ ਨੈਸ਼ਨਲ ਕਲੋਨੀ ਬਠਿੰਡਾ *ਬੀ ਕੈਟਾਗਰੀ ਦਾ ਗੈਂਗਸਟਰ ਹੈ ਜੋ ਕਿ ਮੁੱਕਦਮਾ ਨੰਬਰ 116 ਮਿਤੀ 22.6.2023 ਅ/ਧ 22ਸੀ/61/85 ਐੱਨ.ਡੀ.ਪੀ.ਐੱਕਟ, 25/54/59 ਅਸਲਾ ਐਕਟ ਥਾਣਾ ਤਲਵੰਡੀ ਸਾਬੋ ਵਿੱਚ ਦੋਸ਼ੀ ਹੈ।


ਇਹ ਵੀ ਪੜ੍ਹੋ: SC news: ਪਤੰਜਲੀ ਆਯੁਰਵੇਦ ਦੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰਾਂ ‘ਤੇ SC ਨੇ ਲਾਈ ਰੋਕ, ਕਿਹਾ- ਪਰਮਾਨੈਂਟ ਰਿਲੀਫ਼ ਦਾ ਦਾਅਵਾ ਗ਼ਲਤ


ਇਹ ਨਜਾਇਜ ਅਸਲੇ ਸਮੇਤ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਤਲਵੰਡੀ ਸਾਬੋ ਦੇ ਇਲਾਕੇ ਰਾਮਾਂ ਰੋਡ 'ਤੇ ਘੁੰਮ ਰਿਹਾ ਸੀ। ਇਸ ਨੂੰੰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ ਇੱਕ ਪਿਸਤੌਲ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਗਏ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Ludhiana News: 20 ਸਾਲਾਂ ਤੋਂ 'ਨਰਕ' ਭੋਗ ਰਹੇ ਲੁਧਿਆਣਵੀਆਂ ਨੂੰ ਮਿਲਿਆ ਸੁੱਖ ਦਾ ਸਾਹ !