Bathinda News : ਇੱਕ ਪਾਸੇ ਪੰਜਾਬ ਵਿੱਚ ਹਰ ਰੋਜ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ , ਓਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਹਰ ਰੋਜ਼ ਨਸ਼ਾ ਸਮੱਗਲਰਾਂ ਨੂੰ ਫੜਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ 'ਚੋਂ ਨਸ਼ਾ ਖ਼ਤਮ ਹੋਣ ਦੀ ਬਜਾਏ ਵੱਧਦਾ ਜਾ ਰਿਹਾ ਹੈ , ਜੋ ਚਿੰਤਾ ਦਾ ਵਿਸ਼ਾ ਹੈ। ਜਿਸ ਕਰਕੇ ਨਸ਼ਿਆਂ ਨੂੰ ਰੋਕਣ 'ਚ ਪੁਲਿਸ ਦੇ ਅਸਫਲ ਰਹਿਣ ਕਾਰਣ ਘਰ-ਘਰ ਸੱਥਰ ਵਿਛਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ।
ਜਾਣਕਾਰੀ ਅਨੁਸਾਰ ਦੀਵਾਲੀ ਦੀ ਰਾਤ ਨੂੰ ਬਠਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਹਰਿਆਣਾ, ਰਾਜਸਥਾਨ ਨੂੰ ਪੰਜਾਬ ਨਾਲ ਜੋੜਨ ਵਾਲੀ ਡੱਬਵਾਲੀ ਰੋਡ 'ਤੇ ਲਗਾਏ ਗਏ ਅੰਤਰਰਾਜੀ ਨਾਕੇ ਦੌਰਾਨ ਪੁਲਿਸ ਨੇ ਤਿੰਨ ਸਕਾਰਪੀਓ ਸਵਾਰਾਂ ਕੋਲੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਦੋ ਪੰਜਾਬ ਦੇ ਅਤੇ ਇੱਕ ਨੌਜਵਾਨ ਜੰਮੂ ਕਸ਼ਮੀਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਇਹ ਵੀ ਪੜ੍ਹੋ : Philips Jobs Cut : ਨੌਕਰੀਆਂ 'ਚ ਕਟੌਤੀ ! Philips ਨੇ 4000 ਲੋਕਾਂ ਦੀ ਛਾਂਟੀ ਦਾ ਕੀਤਾ ਐਲਾਨ ,ਸੀਈਓ ਨੇ ਕਿਹਾ - ਮੁਸ਼ਕਲ ਪਰ ਬਹੁਤ ਜ਼ਰੂਰੀ ਫੈਸਲਾ
ਜਿਸ ਮਗਰੋਂ ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ 'ਚ ਦੱਸੀ ਜਾ ਰਹੀ ਹੈ। ਭਾਰਤ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਇਸ ਤੋਂ ਪਹਿਲਾਂ ਜ਼ੀਰਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 43 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਏਐਸਆਈ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜ਼ੀਰਾ ਕਸਬੇ ਦੇ ਸਨੇਰ ਰੋਡ 'ਤੇ ਪਹੁੰਚੇ ਤਾਂ ਉਥੇ ਇੱਕ ਨੌਜਵਾਨ ਪੈਦਲ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜ ਗਿਆ।
ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 26 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਮੁਲਜ਼ਮ ਦੀ ਪਛਾਣ ਸੋਨੂੰ ਪੁਤਰਾ ਦਜਾਈ ਵਾਸੀ ਸਨੇਹ ਰੋਡ ਜੀਰਾ ਵਜੋਂ ਹੋਈ ਹੈ। ਇਸੇ ਤਰ੍ਹਾਂ ਦੂਜੇ ਮਾਮਲੇ 'ਚ ਥਾਣਾ ਘੱਲਖੁਰਦ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਰੇਲਵੇ ਫਾਟਕ ਨੇੜੇ ਸੂਰਜ ਪਿੰਡ ਸੋਦੀ ਨਗਰ ਜ਼ਿਲਾ ਫਿਰੋਜ਼ਪੁਰ ਨਾਂ ਦੇ ਨੌਜਵਾਨ ਨੂੰ 17 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ।