Bathinda news: ਪੰਜਾਬ ਵਿੱਚ ਗੈਂਗਸਟਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਘਟਨਾਵਾਂ ਤੋਂ ਬਾਅਦ ਬਠਿੰਡਾ ਪੁਲੀਸ ਵੱਲੋਂ ਗੈਂਗਸਟਰ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਬਠਿੰਡਾ ਪੁਲਿਸ ਵੱਲੋਂ ਚਲਾਏ ਜਾ ਰਹੇ ਆਪਰੇਸ਼ਨ ਵਿਚ ਬੰਬੀਹਾ ਗਰੁੱਪ ਦੇ ਨਾਲ ਸਬੰਧਤ ਗੈਂਗਸਟਰਾਂ ਦੇ ਸਮਰਥਕਾਂ ਦੇ ਵੱਖ -ਵੱਖ ਥਾਵਾਂ ‘ਤੇ ਬਣੇ 60 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।


ਇਸ ਮੌਕੇ ਬਠਿੰਡਾ ਦੇ ਐਸਐਸਪੀ ਜੇ ਇਲਨਚੇਜ਼ੀਅਨ ਨੇ ਦੱਸਿਆ ਕਿ ਬਠਿੰਡਾ ਵਿੱਚ 70 ਤੋਂ 80 ਥਾਵਾਂ ਉੱਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਇਸ ਸਰਚ ਮੁਹਿੰਮ ਐਸਪੀ ਡੀਐਸਪੀ ਨੇ ਖੁਦ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਸਬੰਧ ਰੱਖਣ ਵਾਲੇ ਇਨ੍ਹਾਂ ਲੋਕਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ। ਬਕਾਇਦਾ ਲਿਸਟ ਵਿਚ ਉਨ੍ਹਾਂ ਲੋਕਾਂ ਦੇ ਨਾਮ ਵੀ ਸ਼ਾਮਲ ਹਨ ਜੋ ਜੇਲ੍ਹ ਵਿੱਚ ਉਨ੍ਹਾਂ ਨਾਲ ਰਹੇ ਹਨ ਅਤੇ ਹੁਣ ਜ਼ਮਾਨਤ ‘ਤੇ ਬਾਹਰ ਆਏ ਹੋਏ ਹਨ। ਇਸ ਤੋਂ ਇਲਾਵਾ ਜਿਹੜੇ ਲੋਕ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਗੈਂਗਸਟਰਾਂ ਨੂੰ ਫੋਲੋ ਕਰਦੇ ਹਨ, ਉਨ੍ਹਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ ਹੈ।


ਇਹ ਵੀ ਪੜ੍ਹੋ: ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ: MP ਸਿਮਰਨਜੀਤ ਸਿੰਘ ਮਾਨ


ਇਸ ਮੌਕੇ ਐਸਐਸਪੀ ਵੱਲੋਂ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ਨੂੰ ਆਪਣੇ-ਆਪਣੇ ਖੇਤਰਾਂ ਵਿਚ ਉਨ੍ਹਾਂ ਲੋਕਾਂ ਦੇ ਘਰ ਛਾਪੇਮਾਰੀ ਕਰਨ ਲਈ ਕਿਹਾ ਗਿਆ ਹੈ, ਜਿਹੜੇ ਨਸ਼ਾ ਤਸਕਰੀ ਜਾਂ ਫਿਰ ਜੋ ਜਮਾਨਤ ਤੇ ਜਾ ਪੈਰੋਲ ਤੇ ਰਿਹਾ ਹੋ ਕੇ ਆਏ ਹਨ। ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਵਿਅਰਤੀਆਂ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।


ਦੱਸ ਦਈਏ ਕਿ ਪੰਜਾਬ ਪੁਲਿਸ ਪੰਜਾਬ ਵਿੱਚ ਵੱਧ ਰਹੇ ਕ੍ਰਾਈਮ ਨੂੰ ਰੋਕਣ ਲਈ ਕਈ ਉਪਰਾਲੇ ਕਰ ਰਹੀ ਹੈ, ਤੇ ਹੁਣ ਪੁਲਿਸ ਨੇ ਅਚਾਨਕ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਘਰ ਛਾਪੇਮਾਰੀ ਕਰਕੇ ਇੱਕ ਸ਼ਾਲਾਘਾਯੋਗ ਕੰਮ ਕੀਤਾ ਹੈ। 


ਇਹ ਵੀ ਪੜ੍ਹੋ:Malout News : ਮਲੋਟ ਤੋਂ ਕਰੀਬ 8 ਮਹੀਨੇ ਪਹਿਲਾਂ ਲਾਪਤਾ ਹੋਏ ਇਕਲੌਤੇ ਪੁੱਤ ਦੀ ਉਡੀਕ ਕਰ ਰਹੀ ਵਿਧਵਾ ਬਜ਼ੁਰਗ ਔਰਤ