ਬਠਿੰਡਾ: ਸਥਾਨਕ ਐਮਸੀ ਵਿਜੇ ਕੁਮਾਰ ਵੱਲੋਂ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿੱਨ ਨਵਜੋਤ ਸਿੰਘ ਸਿੱਧੂ ਨੂੰ ਗੁੰਮਸ਼ੁਦਾ ਦੱਸਿਆ ਗਿਆ ਹੈ। ਉਨ੍ਹਾਂ ਦਾ ਪਤਾ ਦੱਸਣ ਵਾਲੇ ਨੂੰ 2100 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇੱਥੋਂ ਤਕ ਲਿਖਿਆ ਗਿਆ ਹੈ ਕਿ ਸਿੱਧੂ ਦਾ ਪਤਾ ਦੱਸਣ ਵਾਲੇ ਨੂੰ ਪਾਕਿਸਤਾਨ ਦੀ ਫਰੀ ਯਾਤਰਾ ਵੀ ਕਰਵਾਈ ਜਾਏਗੀ। ਫਿਲਹਾਲ ਇਸ ਬਾਰੇ ਸਿੱਧੂ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਪੋਸਟਰ 'ਤੇ ਲਿਖਿਆ ਗਿਆ ਹੈ ਕਿ ਪੰਜਾਬ ਦਾ ਬਿਜਲੀ ਮੰਤਰੀ ਨਵਜੋਤ ਸਿੱਧੂ ਆਪਣੇ ਮੁੱਖ ਮੰਤਰੀ ਤੋਂ ਨਾਰਾਜ਼ ਹੋ ਕੇ ਕਿਤੇ ਚਲਾ ਗਿਆ ਹੈ। ਸਿੱਧੂ ਮੁੱਖ ਮੰਤਰੀ ਨਾ ਬਣਾਉਣ ਕਰਕੇ ਰੁੱਸ ਗਏ ਹਨ। ਇਨ੍ਹਾਂ ਨੂੰ ਗੁਆਚਿਆਂ ਡੇਢ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਦੇ ਕੱਦ-ਕਾਠ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਫਲੈਕਸ 'ਤੇ ਇਹ ਵੀ ਲਿਖਿਆ ਗਿਆ ਹੈ ਕਿ ਸਿੱਧੂ ਵਾਰ-ਵਾਰ 'ਠੋਕੋ ਤਾੜੀ ਠੋਕੋ ਤਾੜੀ' ਕਹਿਣ ਦਾ ਆਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੱਪੜਿਆਂ ਦਾ ਵੇਰਵਾ ਦਿੱਤਾ ਗਿਆ ਹੈ। ਜੇ ਕਿਸੇ ਨੂੰ ਸਿੱਧੂ ਦਿੱਸੇ ਤਾਂ ਉਨ੍ਹਾਂ ਨੂੰ ਬਠਿੰਡਾ ਦੇ ਪਰਸ ਰਾਮ ਨਗਰ ਚੌਕ ਵਿੱਚ ਪਹੁੰਚਾਉਣ ਦੀ ਗੱਲ ਕਹੀ ਗਈ ਹੈ।