Bathinda Railway Track  Bomb Threat : ਅੱਜ ਬਠਿੰਡਾ ਰੇਲਵੇ ਟਰੈਕ ਅਤੇ ਚੰਡੀਗੜ੍ਹ ਦੇ ਇੱਕ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਬਠਿੰਡਾ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Continues below advertisement

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਨਵੀਂ SOP , 60-90 ਦਿਨਾਂ ‘ਚ ਚਾਲਾਨ ਕਰਨਾ ਹੋਵੇਗਾ ਪੇਸ਼

ਧਮਕੀ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਵੱਡੀ ਪੁਲਿਸ ਫੋਰਸ ਪਹੁੰਚੀ। ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਸੂਤਰਾਂ ਅਨੁਸਾਰ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਟੇਸ਼ਨ 'ਤੇ ਡੌਗ ਸਕੁਐਡ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

Continues below advertisement

 ਇਸ ਤੋਂ ਪਹਿਲਾਂ ਵੀ ਬਠਿੰਡਾ ਦੇ ਡਾਕ ਘਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਯਾਤਰੀਆਂ ਨੂੰ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।

ਚੰਡੀਗੜ੍ਹ ਦੇ ਸੈਕਟਰ-42 ਸਥਿਤ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸ ਤੋਂ ਪਹਿਲਾਂ ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ-42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਸੀ। ਜਾਣਕਾਰੀ ਮੁਤਾਬਕ ਕੰਟਰੋਲ ਰੂਮ 'ਤੇ ਧਮਕੀ ਭਰਿਆ ਮੈਸਜ ਮਿਲਣ ਤੋਂ ਤੁਰੰਤ ਬਾਅਦ ਪੁਲਸ ਅਲਰਟ ਹੋ ਗਈ। ਮੌਕੇ 'ਤੇ ਪੁਲਸ, ਖ਼ੁਫ਼ੀਆ ਏਜੰਸੀਆਂ, ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।