ਪੰਜਾਬ ਸਰਕਾਰ ਖ਼ਿਲਾਫ਼ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ, ਜਾਗੋ ਕੈਪਟਨ ਸਾਹਿਬ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ-ਆਦਮੀ ਪਾਰਟੀ ਤਿੰਨਾਂ ਹੀ ਦਲਾਂ ਦੇ ਵਿਧਾਇਕਾਂ ਨਾਲ ਮਾਸਟਰ-ਕਾਡਰ ਦੀਆਂ ਅਸਾਮੀਆਂ 'ਚ ਵਾਧੇ ਅਤੇ ਭਰਤੀਆਂ ਲਈ ਉਮਰ-ਹੱਦ 37 ਤੋਂ 42 ਸਾਲ ਕਰਨ ਸਬੰਧੀ ਮੁੱਦਾ ਉਭਾਰਨ ਲਈ ਯਾਦ-ਪੱਤਰ ਭੇਜਦਿਆਂ ਰਾਬਤਾ ਬਣਾਇਆ ਗਿਆ।

ਬਠਿੰਡਾ: ਅੱਜ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਚੱਲਦਿਆਂ ਬਠਿੰਡਾ ਦੇ ਭੁੱਚੋ ਟੋਲ ਪਲਾਜ਼ਾ ਵਿਖੇ ਹੱਥਾਂ ਵਿੱਚ ਤਖਤੀਆਂ ਫੜ੍ਹ ਪੰਜਾਬ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਏ ਗਏ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ-ਆਦਮੀ ਪਾਰਟੀ ਤਿੰਨਾਂ ਹੀ ਦਲਾਂ ਦੇ ਵਿਧਾਇਕਾਂ ਨਾਲ ਮਾਸਟਰ-ਕਾਡਰ ਦੀਆਂ ਅਸਾਮੀਆਂ 'ਚ ਵਾਧੇ ਅਤੇ ਭਰਤੀਆਂ ਲਈ ਉਮਰ-ਹੱਦ 37 ਤੋਂ 42 ਸਾਲ ਕਰਨ ਸਬੰਧੀ ਮੁੱਦਾ ਉਭਾਰਨ ਲਈ ਯਾਦ-ਪੱਤਰ ਭੇਜਦਿਆਂ ਰਾਬਤਾ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ 2 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ-ਕਾਡਰ ਦੀਆਂ 3,282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ। ਜਦਕਿ ਇਨ੍ਹਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ।
ਵਿਰੋਧੀ ਧਿਰ ਦੇ ਲੀਡਰ ਬਗੈਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਕਈ ਬਿੱਲ ਪਾਸ
ਪ੍ਰਦਰਸ਼ਕਾਰੀਆਂ ਨੇ ਨੌਕਰੀ ਉਡੀਕਦੇ ਭਰਤੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਉਮੀਦਵਾਰਾਂ ਲਈ ਉਮਰ-ਹੱਦ 37 ਤੋਂ 42 ਸਾਲ ਕਰਵਾਉਣ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ।
ਪੰਜਾਬ ਦੇ ਅੰਗ-ਸੰਗ: ਪਾਓ ਸੱਭਿਆਚਾਰ ਨਾਲ ਸਾਂਝ 'ਏਬੀਪੀ ਸਾਂਝਾ' ਦੀ ਵਿਸ਼ੇਸ਼ ਸੀਰੀਜ਼ ਨਾਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ