ਬਠਿੰਡਾ: ਤਲਵੰਡੀ ਸਾਬੋਂ ਵਿੱਚ ਨਸ਼ੇ ਦੀ ਵਜ੍ਹਾ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਚਿੱਟੇ ਦਾ ਆਦੀ ਸੀ। ਨਸ਼ੇ ਦੀ ਮਾੜੀ ਆਦਤ ਕਰਕੇ ਉਸ ਨੇ ਘਰ ਦਾ ਸਾਰਾ ਸਾਮਾਨ ਵੀ ਵੇਚ ਦਿੱਤਾ ਸੀ।

ਜਾਣਕਾਰੀ ਮੁਤਾਬਕ ਨੌਜਵਾਨ ਦੇ ਮਾਤਾ-ਪਿਤਾ ਦੁਨੀਆ ਵਿੱਚ ਨਹੀਂ ਸਨ। ਉਸ ਦਾ ਪਾਲਣ-ਪੋਸ਼ਣ ਉਸ ਦੀ ਬਜ਼ੁਰਗ ਦਾਦੀ ਕਰਦੀ ਸੀ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਆਪਣੀ ਬਜ਼ੁਰਗ ਦਾਦੀ, ਪਤਨੀ ਤੇ ਇੱਕ ਬੱਚਾ ਛੱਡ ਗਿਆ ਹੈ।