ਉਜੜ ਗਿਆ ਪਰਿਵਾਰ, ਮਾਪਿਆਂ ਦੇ ਇੱਕਲੌਤੇ ਪੁੱਤਰ ਦੀ ਕੈਨੇਡਾ 'ਚ ਮੌਤ
Punjab News: ਬਠਿੰਡਾ ਦੇ ਪਿੰਡ ਦੂਨੇਵਾਲਾ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Punjab News: ਬਠਿੰਡਾ ਦੇ ਪਿੰਡ ਦੂਨੇਵਾਲਾ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 25 ਸਾਲ ਦੇ ਨੌਜਵਾਨ ਗਗਨਦੀਪ ਦੀ ਭੈਣ ਵੀ ਕੈਨੇਡਾ ਵਿੱਚ ਰਹਿੰਦੀ ਸੀ ਅਤੇ ਹੁਣ ਇਸ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਸੀ।
ਅਤੇ ਜਿਸ ਤੋਂ ਬਾਅਦ ਵਰਕ ਪਰਮਿਟ ‘ਤੇ ਕੈਨੇਡਾ ਦੇ ਬਰੈਂਪਟਨ ਵਿੱਚ ਰਹਿਣਾ ਸ਼ੁਰੂ ਕੀਤਾ ਸੀ। ਨੌਜਵਾਨ ਆਪਣੇ ਪਰਿਵਾਰ ਦੇ ਹਾਲਤ ਸੁਧਾਰਨ ਲਈ ਕੈਨੇਡਾ ਗਿਆ ਸੀ ਪਰ ਹਾਲੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਨੌਜਵਾਨ ਦੀ ਮੌਤ ਕਿਸ ਕਾਰਨ ਕਰਕੇ ਹੋਈ ਹੈ। ਉੱਥੇ ਹੀ ਪਰਿਵਾਰ ਨੇ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















