ਪੜਚੋਲ ਕਰੋ
ਕੋਰੋਨਾ ਕਹਿਰ: ਬਠਿੰਡਾ ਦੇ ਸੈਸ਼ਨ ਜੱਜ ਦੀ ਰਿਪੋਰਟ ਆਈ ਪੌਜ਼ੇਟਿਵ
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ।ਅੱਜ ਬਠਿੰਡਾ ਦੇ ਸੈਸ਼ਨ ਜੱਜ ਵੀ ਚੰਡੀਗੜ੍ਹ 'ਚ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਸੰਕੇਤਕ ਤਸਵੀਰ
ਬਠਿੰਡਾ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ।ਅੱਜ ਬਠਿੰਡਾ ਦੇ ਸੈਸ਼ਨ ਜੱਜ ਵੀ ਚੰਡੀਗੜ੍ਹ 'ਚ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਸੈਸ਼ਨ ਜੱਜ ਨੂੰ ਪਹਿਲਾਂ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਹੁਣ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਟਰੈਕ ਕੀਤਾ ਜਾਵੇਗਾ।ਉਧਰ ਬਠਿੰਡਾ 'ਚ ਅੱਜ ਪੰਜ ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਤੁਹਾਨੂੰ ਦਸ ਦੇਈਏ ਕੇ ਬਠਿੰਡਾ 'ਚ ਕੁੱਲ੍ਹ 122 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਜਾ ਚੁੱਕੇ ਹਨ।ਇਸ ਵੇਲੇ 32 ਐਕਟਿਵ ਮਰੀਜ਼ ਜ਼ੇਰੇ ਇਲਾਜ ਹਨ ਅਤੇ 87 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।ਬਠਿੰਡਾ 'ਚ 3 ਲੋਕਾਂ ਦੀ ਕੋਰੋਨਾ ਕਾਰਨ ਜਾਨ ਵੀ ਜਾ ਚੁੱਕੀ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਟ੍ਰੈਂਡਿੰਗ ਟੌਪਿਕ






















