BBMB ਯਾਨੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਬਿਜਲੀ ਉਤਪਾਦਨ ਨੂੰ ਲੈ ਕੇ ਨਵਾਂ ਰਿਕਾਰਡ ਬਣਾ ਦਿੱਤਾ ਹੈ।  29 ਜੁਲਾਈ, 2023 ਨੂੰ, BBMB ਨੇ ਇਕ ਦਿਨ ਵਿੱਚ 62526 ਲੱਖ ਯੂਨਿਟ ਦਾ ਸਭ ਤੋਂ ਵੱਧ ਬਿਜਲੀ ਉਤਪਾਦਨ ਪ੍ਰਾਪਤ ਕਰ ਕੇ 28 ਜੁਲਾਈ, 2023 ਨੂੰ ਸਥਾਪਤ ਕੀਤੇ 615.94 ਲੱਖ ਯੂਨਿਟ ਦੇ ਆਪਣੇ ਪਿਛਲੇ ਰਿਕਾਰਡ ਨੂੰ ਪਛਾੜ ਕੇ ਇਕ ਨਵਾਂ ਮੀਲ ਪੱਥਰ ਪ੍ਰਾਪਤ ਕੀਤਾ ਹੈ।

Continues below advertisement



 ਇਸ ਤੋਂ ਇਲਾਵਾ, BBMB ਨੇ 22 ਜੁਲਾਈ, 2023 ਨੂੰ ਹਾਸਲ ਕੀਤੇ 2733 ਮੈਗਾਵਾਟ ਦੇ ਆਪਣੇ ਪਿਛਲੇ ਰਿਕਾਰਡ ਨੂੰ ਪਾਰ ਕਰਦੇ ਹੋਏ, ਉਸੇ ਦਿਨ 2784 ਮੈਗਾਵਾਟ ਦੀ ਵੱਧ ਤੋਂ ਵੱਧ ਉਤਪਾਦਨ ਪ੍ਰਾਪਤ ਕੀਤਾ। ਇਸ ਦੀ ਜਾਣਕਾਰੀ BBMB ਦੇ ਚੇਅਰਮੈਨ ਨੰਦ ਲਾਲ ਸ਼ਰਮਾ ਨੇ ਦਿੱਤੀ ਹੈ। ਚੇਅਰਮੈਨ ਨੰਦ ਲਾਲ ਸ਼ਰਮਾ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਬਿਜਲੀ ਉਤਪਾਦਨ ਦੇ ਖੇਤਰ ਵਿਚ ਨਵੀਨਤਾ ਤੇ ਉੱਤਮਤਾ ਦੀ ਆਪਣੀ ਸ਼ਾਨਦਾਰ ਯਾਤਰਾ ਨੂੰ ਜਾਰੀ ਰੱਖ ਰਿਹਾ ਹੈ।



ਬੀਬੀਐੱਮਬੀ ਦੇਸ਼ ਦੀਆਂ ਵਧਦੀਆਂ ਊਰਜਾ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਉਤਪਾਦਨ ਯੂਨਿਟਾਂ ਦੇ ਨਵੀਨੀਕਰਨ, ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਰਾਹੀਂ  ਆਪਣੇ ਪਾਵਰ ਪਲਾਂਟਾਂ ਦੀ ਉਤਪਾਦਨ ਸਮਰੱਥਾ ਨੂੰ ਲਗਾਤਾਰ ਅੱਪਗ੍ਰੇਡ ਕਰ ਰਿਹਾ ਹੈ।


ਜੁਲਾਈ ਮਹੀਨੇ ਵਿਚ ਭਾਰੀ ਮੀਂਹ ਦੌਰਾਨ, ਬੀਬੀਐੱਮਬੀ ਨੇ ਆਪਣੇ ਭਾਖੜਾ ਅਤੇ ਪੌਂਗ ਡੈਮਾਂ ਵਿਚ ਕ੍ਰਮਵਾਰ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਪੈਦਾ ਹੋਏ ਪੂਰੇ ਹੜ੍ਹ ਦੇ ਪਾਣੀ ਨੂੰ ਸਫਲਤਾਪੂਰਵਕ ਜਜ਼ਬ ਕਰ ਲਿਆ, ਜਿਸ ਨਾਲ ਪੰਜਾਬ ਤੇ ਹਰਿਆਣਾ ਰਾਜਾਂ ਵਿਚ ਹੜਾਂ ਦੇ ਪ੍ਰਕੋਪ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ। 


ਹੁਣ ਜਦੋਂ ਨੀਵੇਂ ਇਲਾਕਿਆਂ ਵਿਚ ਹੜ੍ਹ ਦਾ ਪਾਣੀ ਘੱਟ ਗਿਆ ਹੈ ਤਾਂ ਬੀਬੀਐੱਮਬੀ ਨੇ ਆਪਣੇ ਡੈਮਾਂ ਤੋਂ ਪਾਣੀ ਦੀ ਨਿਯੰਤਰਿਤ ਨਿਕਾਸੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਰਿਕਾਰਡ ਬਿਜਲੀ ਉਤਪਾਦਨ ਹੋਇਆ ਹੈ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial