ਪੜਚੋਲ ਕਰੋ

BBMB Secretary Re-appointment Case: ਹਰਿਆਣਾ ਨੇ ਚਲਾਕੀ ਮਾਰ ਕੀਤਾ ਇਹ ਕੰਮ, ਬੀਬੀਐਮਬੀ ’ਚ ਸਕੱਤਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਤਾਇਆ ਇਤਰਾਜ਼

ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB ) ਦੇ ਸਕੱਤਰ ਦੇ ਅਹੁਦੇ ਲਈ ਪੰਜਾਬ ਸਰਕਾਰ ਦੇ ਮੁੱਖ ਇੰਜਨੀਅਰ ਨੂੰ ਨਜ਼ਰਅੰਦਾਜ਼ ਕਰ ਕੇ ਹਰਿਆਣਾ ਦੇ ਸੇਵਾਮੁਕਤ ਅਧਿਕਾਰੀ ਨੂੰ ਮੁੜ ਤੋਂ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ..

BBMB Secretary Re-appointment Case: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB ) ਦੇ ਸਕੱਤਰ ਦੇ ਅਹੁਦੇ ਲਈ ਪੰਜਾਬ ਸਰਕਾਰ ਦੇ ਮੁੱਖ ਇੰਜਨੀਅਰ ਨੂੰ ਨਜ਼ਰਅੰਦਾਜ਼ ਕਰ ਕੇ ਹਰਿਆਣਾ ਦੇ ਸੇਵਾਮੁਕਤ ਅਧਿਕਾਰੀ ਨੂੰ ਮੁੜ ਤੋਂ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰੀ ਦੇ ਨਾਲ ਧੱਕਾ ਕੀਤਾ ਗਿਆ। ਬੀਬੀਐਮਬੀ ਨੇ ਇਸ ਮਾਮਲੇ ’ਤੇ ਚੁੱਪ ਵੱਟ ਲਈ ਹੈ ਜਦਕਿ ਪੰਜਾਬ ਸਰਕਾਰ ਨੇ ਇਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਹਰਿਆਣਾ ਦੇ ਅਧਿਕਾਰੀ ਦਾ ਕਾਰਜਕਾਲ ਇਸ 28 ਫ਼ਰਵਰੀ ਨੂੰ ਖਤਮ ਹੋਣਾ ਸੀ ਪਰ ਇਸ ’ਚ ਵਾਧਾ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਕਿਸਾਨ ਲੀਡਰ ਡੱਲੇਵਾਲ ਦੀ ਵਿਗੜੀ ਸਿਹਤ, ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਣ ਦੀ ਅਪੀਲ

ਹਰਿਆਣੇ ਵੱਲੋਂ ਚੁੱਪ-ਚੁਪੀਤੇ ਕੀਤਾ ਇਹ ਕੰਮ

ਪੰਜਾਬ ਸਰਕਾਰ ਨੇ ਲੰਘੀ 24 ਜਨਵਰੀ ਨੂੰ ਮੁੱਖ ਇੰਜਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਨੂੰ ਬੀਬੀਐਮਬੀ ’ਚ ਤਾਇਨਾਤੀ ਲਈ ਭੇਜ ਕੇ ਉਨ੍ਹਾਂ ਨੂੰ ਪਹਿਲੀ ਮਾਰਚ ਤੋਂ ਸਕੱਤਰ ਲਗਾਏ ਜਾਣ ਦੀ ਸਿਫਾਰਸ਼ ਕੀਤੀ ਸੀ। ਹਰਿਆਣਾ ਸਰਕਾਰ ਨੇ ਹੁਣ ਬੀਬੀਐਮਬੀ ’ਚ ਸਕੱਤਰ ਵਜੋਂ ਤਾਇਨਾਤ ਸਤੀਸ਼ ਸਿੰਗਲਾ ਦੇ ਕਾਰਜਕਾਲ ਦੀ ਮਿਆਦ 28 ਫ਼ਰਵਰੀ 2026 ਤੱਕ ਵਧਾ ਕੇ ਪੰਜਾਬ ਦੇ ਰਾਹ ਬੰਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਹਰਿਆਣਾ ਨੇ 23 ਜਨਵਰੀ ਨੂੰ ਚੁੱਪ-ਚੁਪੀਤੇ ਰਾਕੇਸ਼ ਚੌਹਾਨ ਨੂੰ ਬੀਬੀਐਮਬੀ ’ਚ ਮੈਂਬਰ (ਸਿੰਜਾਈ) ਨਿਯੁਕਤ ਕਰ ਦਿੱਤਾ ਸੀ ਪਰ ਪੰਜਾਬ ਵੱਲੋਂ ਇਤਰਾਜ਼ ਜਤਾਏ ਜਾਣ ਮਗਰੋਂ ਹਰਿਆਣਾ ਨੂੰ ਯੂ-ਟਰਨ ਲੈਣਾ ਪਿਆ ਸੀ।

12 ਸਾਲ ਤੋਂ ਲਗਾਤਾਰ ਹਰਿਆਣਾ ਨੂੰ ਮਿਲੀ ਹੋਈ ਹੈ ਨੁਮਾਇੰਦਗੀ 

ਤੱਥਾਂ ਅਨੁਸਾਰ ਬੀਬੀਐੱਮਬੀ ’ਚ ਬਤੌਰ ਸਕੱਤਰ ਲੰਘੇ 12 ਸਾਲ ਤੋਂ ਲਗਾਤਾਰ ਹਰਿਆਣਾ ਨੂੰ ਨੁਮਾਇੰਦਗੀ ਮਿਲੀ ਹੋਈ ਹੈ ਅਤੇ ਮਾਰਚ 2013 ਤੋਂ ਹਰਿਆਣਾ ਦਾ ਅਧਿਕਾਰੀ ਹੀ ਇਸ ਅਹੁਦੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਇੰਜਨੀਅਰ ਨੂੰ ਸਕੱਤਰ ਦੀ ਅਸਾਮੀ ’ਤੇ ਤਾਇਨਾਤ ਕੀਤਾ ਜਾਵੇ ਅਤੇ ਮੌਜੂਦਾ ਸਕੱਤਰ ਸਤੀਸ਼ ਸਿੰਗਲਾ ਨੂੰ ਹਰਿਆਣਾ ਸਰਕਾਰ ਆਪਣੇ ਸੂਬੇ ਵਿੱਚ ਤਾਇਨਾਤ ਕਰੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਬੀਤੇ ਦਿਨ ਬੀਬੀਐੱਮਬੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇੱਕ ਸੇਵਾਮੁਕਤ ਅਧਿਕਾਰੀ ਦੀ ਸਕੱਤਰ ਵਜੋਂ ਮੁੜ ਨਿਯੁਕਤੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਪੱਤਰ ਅਨੁਸਾਰ ਬੀਬੀਐੱਮਬੀ ਦੇ ਬੋਰਡ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਨਿਯੁਕਤੀ ਹੋਈ ਹੈ। ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਕਿ ਕਿਸੇ ਸੇਵਾਮੁਕਤ ਅਧਿਕਾਰੀ ਦੇ ਕਾਰਜਕਾਲ ’ਚ ਇਸ ਤਰ੍ਹਾਂ ਵਾਧਾ ਕਰਕੇ ਉਸ ਦੀ ਤਾਇਨਾਤੀ ਨਹੀਂ ਕੀਤੀ ਜਾ ਸਕਦੀ ਹੈ ਅਤੇ ਬੋਰਡ ਦੀ ਅਜਿਹੀ ਕੋਈ ਨੀਤੀ ਵੀ ਨਹੀਂ ਹੈ। ਪੱਤਰ ’ਚ ਲਿਖਿਆ ਹੈ ਕਿ ਸਤੀਸ਼ ਸਿੰਗਲਾ ਵਿਰੁਧ ਗੰਭੀਰ ਇਲਜ਼ਾਮ ਵੀ ਹਨ ਜਿਨ੍ਹਾਂ ਬਾਰੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੰਜਾਬ ਨੇ ਕਿਹਾ ਕਿ ਇਸ ਅਧਿਕਾਰੀ ਨੂੰ ਸੇਵਾ ਲਾਭ ਵੀ ਜ਼ਿਆਦਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਬੋਰਡ ਦੇ ਖ਼ਜ਼ਾਨੇ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਬੀਬੀਐਮਬੀ ਦਾ ਅਜਿਹਾ ਵਤੀਰਾ ਸਹਿਣ ਨਹੀਂ ਕੀਤਾ ਜਾਵੇਗਾ। ਪੰਜਾਬ ਵੱਲੋਂ ਭੇਜੇ ਮੁੱਖ ਇੰਜਨੀਅਰ ਕੋਲ ਪ੍ਰਬੰਧਕੀ ਤੇ ਤਕਨੀਕੀ ਤਜਰਬਾ ਹੋਣ ਦੀ ਗੱਲ ਵੀ ਆਖੀ ਗਈ ਹੈ। ਇਹ ਵੀ ਲਿਖਿਆ ਹੈ ਕਿ ਪੰਜਾਬ ’ਚ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਬੀਬੀਐੱਮਬੀ ਵੱਲੋਂ ਅਹਿਮ ਅਹੁਦਿਆਂ ’ਤੇ ਦੂਸਰੇ ਸੂਬਿਆਂ ਦੇ ਅਫਸਰਾਂ ਦੀ ਤਾਇਨਾਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget