Punjab News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੁਆਰਾ ਜਾਰੀ ਕੀਤਾ ਗਿਆ ਹੈ। ਦੋਸ਼ ਲਾਇਆ ਗਿਆ ਹੈ ਕਿ ਬਿੱਟੂ ਨੰਗਲ ਟਾਊਨਸ਼ਿਪ ਕਲੋਨੀ ਵਿੱਚ ਉਨ੍ਹਾਂ ਨੂੰ ਅਲਾਟ ਕੀਤੇ ਗਏ ਦੋ BBMB ਘਰਾਂ ਨੂੰ ਬਿਨਾਂ ਕਿਸੇ ਜਾਇਜ਼ ਕਬਜ਼ ਤੋਂ ਰੱਖਿਆ ਹੋਇਆ  ਹੈ। 

Continues below advertisement

ਇਹ ਘਰ ਬਿੱਟੂ ਨੂੰ ਕਾਂਗਰਸ ਦੇ ਸੰਸਦ ਮੈਂਬਰ (ਆਨੰਦਪੁਰ ਸਾਹਿਬ, 2009-14) ਦੇ ਕਾਰਜਕਾਲ ਦੌਰਾਨ ਅਲਾਟ ਕੀਤੇ ਗਏ ਸਨ। ਖਾਸ ਗੱਲ ਇਹ ਹੈ ਕਿ ਇਹਨਾਂ ਵਿੱਚੋਂ ਇੱਕ ਘਰ (48-I) ਅਜੇ ਵੀ ਕਾਂਗਰਸ ਦਫਤਰ ਵਜੋਂ ਵਰਤਿਆ ਜਾ ਰਿਹਾ ਹੈ।

Continues below advertisement

ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਮੰਤਰੀ ਬਿੱਟੂ ਨੇ ਜਵਾਬ ਦੇਣ ਵਿੱਚ ਅਸਫਲ ਰਹੇ। ਇਸ ਤੋਂ ਬਾਅਦ, BBMB ਨੇ ਉਨ੍ਹਾਂ ਤੋਂ ਕਿਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ। ਬੋਰਡ ਨੇ ਹੁਣ ਇਸ ਦੇ ਲਈ ਰਿਕਵਰੀ ਨੋਟਿਸ ਜਾਰੀ ਕੀਤਾ ਹੈ।

ਸੂਤਰਾਂ ਅਨੁਸਾਰ, ਮੰਤਰੀ ਬਿੱਟੂ ਨੂੰ ਘਰ ਖਾਲੀ ਕਰਨ ਲਈ ਕਈ ਨੋਟਿਸ ਭੇਜੇ ਗਏ ਸਨ, ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਕਬਜ਼ੇ ਕਾਰਨ, ਬੋਰਡ ਨੇ ਇਨ੍ਹਾਂ ਘਰਾਂ 'ਤੇ ਜੁਰਮਾਨੇ ਦੀਆਂ ਦਰਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ। ਹੁਣ, ਕਿਰਾਏ ਦਾ ਭੁਗਤਾਨ ਨਾ ਕਰਨ ਕਰਕੇ ਬੋਰਡ ਨੇ ₹17.62 ਲੱਖ ਦਾ ਰਿਕਵਰੀ ਨੋਟਿਸ ਭੇਜਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਨੇ ਅਜੇ ਤੱਕ ਇਸ ਨੋਟਿਸ ਦਾ ਜਵਾਬ ਨਹੀਂ ਦਿੱਤਾ ਹੈ।

ਇਹ ਮਾਮਲਾ ਸਤੰਬਰ ਵਿੱਚ ਉਸ ਵੇਲੇ ਹੋਰ ਵੱਧ ਗਿਆ, ਜਦੋਂ ਇਹ ਪਤਾ ਲੱਗਿਆ ਕਿ ਨੰਗਲ ਵਿੱਚ ਕਾਂਗਰਸ ਦਾ ਦਫ਼ਤਰ ਅਜੇ ਵੀ ਬਿੱਟੂ ਦੇ ਨਾਮ 'ਤੇ ਰਜਿਸਟਰਡ ਹੈ। ਤੁਹਾਨੂੰ ਦੱਸ ਦਈਏ ਕਿ ਕਿ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਹੁਣ ਕੇਂਦਰ ਸਰਕਾਰ ਵਿੱਚ ਮੰਤਰੀ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।