ਪੜਚੋਲ ਕਰੋ

Corruption: ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀ.ਡੀ.ਪੀ.ਓ. ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Punjab Vigilance: ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ। ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ।

ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ 'ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ।

ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ੍ਹਾਂ ਕਰਵਾਏ ਹਨ।

ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget