ਅੱਜ ਇਸ ਨੈਸ਼ਨਲ ਹਾਈਵੇਅ ਵੱਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਖਬਰ! ਬਣ ਸਕਦੀ ਹੈ ਵੱਡੀ ਮੁਸੀਬਤ...ਰੇਲਵੇ ਟਰੈਕ ਵੀ ਹੋਣਗੇ ਜਾਮ
ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੀਟਿੰਗ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪਿਰਥਪਾਲ ਸਿੰਘ ਗੋਰਾਇਆ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਗੰਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ।..

ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮੀਟਿੰਗ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪਿਰਥਪਾਲ ਸਿੰਘ ਗੋਰਾਇਆ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਗੰਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਕਮੇਟੀ ਨੇ ਜਾਣਕਾਰੀ ਦਿੱਤੀ ਕਿ 27 ਨਵੰਬਰ ਨੂੰ ਧਨੋਵਾਲੀ ਫਾਟਕ ਦੇ ਨੇੜੇ ਜਲੰਧਰ ਨੈਸ਼ਨਲ ਹਾਈਵੇ ‘ਤੇ ਵੱਡਾ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਨਾਲ, ਕਿਸਾਨ ਆਪਣਾ ਰੋਸ ਦਰਜ ਕਰਵਾਉਣ ਲਈ ਰੇਲਵੇ ਟਰੈਕ ਵੀ ਬਲੌਕ ਕਰਨਗੇ।
ਇਸ ਮੌਕੇ ਅਵਤਾਰ ਸਿੰਘ ਪਲਾਕੀ, ਗੁਰਪ੍ਰੀਤ ਸਿੰਘ ਸੰਧੂ, ਮਹਿਤਾਬ ਸਿੰਘ ਹੁੰਦਲ, ਬਲਵੀਰ ਸਿੰਘ ਸੋਹੀਆ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਕੁਰਾਲਾ, ਗੁਰਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸਮਰਾ, ਜਗਮੋਹਨ ਸਿੰਘ ਮੀਰਪੁਰ, ਜੱਜ ਸਿੰਘ ਸੰਧੂ, ਕਰਮਜੀਤ ਸਿੰਘ ਜਾਜਾ, ਚੰਦਨ ਮੂਣਕ, ਦਲਜੀਤ ਸਿੰਘ ਮੰਝਪੁਰ, ਬੂਟਾ ਸਿੰਘ, ਲਾਡਾ ਟੇਰਕਿਆਣਾ, ਅਵਤਾਰ ਸਿੰਘ ਚੀਮਾ ਅਤੇ ਰਾਜਵਿੰਦਰ ਸਿੰਘ ਬਗੋਲ ਸਮੇਤ ਕਈ ਹੋਰ ਮੈਂਬਰ ਵੀ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















