Protest News Update : ਅੱਜ ਸਵੇਰੇ 9:00 ਵਜੇ ਕਿਸਾਨਾਂ ਵੱਲੋਂ ਫਗਵਾੜਾ ਸ਼ੂਗਰ ਮਿੱਲ ਚੌਂਕ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਇੱਕ ਪਾਸੇ ਜਗ੍ਹਾ ਛੱਡ ਦਿੱਤੀ ਸੀ ਪਰ ਅੱਜ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਜਾਵੇਗਾ।
ਫਗਵਾੜਾ ਸ਼ੂਗਰ ਮਿੱਲ ਚੌਂਕ ਵਿੱਚ ਕਿਸਾਨਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਧਰਨੇ ਦੀ ਸ਼ੁਰੂਆਤ ਸੁਖਮਨੀ ਸਹਿਬ ਦੇ ਪਾਠ ਨਾਲ ਕੀਤੀ ਗਈ ਹੈ ਅਤੇ ਕਿਸਾਨ ਆਗੂ ਸਤਨਾਮ ਸਾਹਨੀ ਦਾ ਕਹਿਣਾ ਹੈ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਅੱਜ 5 ਦਿਨ ਹੋ ਗਏ ਹਨ ਪਰ ਸਰਕਾਰ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਅੱਜ ਕਿਸਾਨ ਜਥੇਬੰਦੀ ਦੇ ਐੱਸ. ਕੈਦੀਆਂ ਦਾ ਫੈਸਲਾ 10 ਵਜੇ ਪੂਰੇ ਨੈਸ਼ਨਲ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰਨ ਦੀ ਗੱਲ ਕਹੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨਾਂ ਵੱਲੋਂ ਪੰਜਾਬ ਬੰਦ ਨੂੰ ਲੈ ਕੇ ਐਲਾਨ ਕੀਤਾ ਗਿਆ ਸੀ। ਇਸ ਦਾ ਜਾਮ ਦਾ ਕਾਰਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਜਿਸ ਕਰ ਕੇ ਅੱਜ 9 ਵਜੇ ਤੋਂ ਕਿਸਾਨਾਂ ਨੇ ਫਗਵਾੜਾ ਸ਼ੂਗਰ ਮਿੱਲ ਚੌਂਕ ਪੂਰੀ ਤਰ੍ਹਾਂ ਨਾਲ ਜਾਮ ਕਰ ਦਿੱਤਾ ਹੈ। ਇਸ ਦੌਰਾਨ ਆਉਣ-ਜਾਣ ਵਾਲੀ ਜਨਤਾ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।