Ludhiana News : ਲੁਧਿਆਣਾ (Ludhiana) ਦੇ ਤਾਜਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ‘ਚ ਅੱਜ ਸਵੇਰੇ ਇੱਕ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਮੌਜੂਦ ਸੰਗਤਾਂ ਨੇ ਨੌਜਵਾਨ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਥਾਣਾ ਡਿਵੀਜ਼ਨ-7 ਦੇ ਹਵਾਲੇ ਕਰ ਦਿੱਤਾ।
ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ ਵਾਸੀ ਈਡਬਲਿਊਐਸ ਕਾਲੋਨੀ ਵਜੋਂ ਹੋਈ ਹੈ, ਜੋ ਨਸ਼ੇ ਦਾ ਆਦੀ ਹੈ ਤੇ ਉਸ ਦਾ ਮਾਨਸਿਕ ਸੰਤੁਲਨ ਵੀ ਠੀਕ ਨਹੀਂ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 6.10 ਵਜੇ ਇਕ ਨੌਜਵਾਨ ਤਾਜਪੁਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉਹ ਦੌੜਦਾ ਹੋਇਆ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਇਆ ਤੇ ਉਥੇ ਆ ਕੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਗਾਲ੍ਹਾਂ ਕੱਢਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸਿਮਰਨ ਕਰ ਰਹੀਆਂ ਬੀਬੀਆਂ ਨੂੰ ਵੀ ਗਾਲ੍ਹਾਂ ਕੱਢੀਆਂ ਗਈ ਹਨ।
ਉਕਤ ਨੌਜਵਾਨ ਨੇ ਗੁਰਦੁਆਰਾ ਸਾਹਿਬ ਅੰਦਰ ਪਈਆਂ ਕੁਝ ਚੀਜ਼ਾਂ ਨੂੰ ਖਿਲਾਰਨਾ ਸ਼ੁਰੂ ਕਰ ਦਿੱਤਾ। ਉਥੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬੈਠੇ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ, ਨਹੀਂ ਤਾਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੱਥ ਪਾ ਸਕਦਾ ਸੀ। ਲੋਕ ਉਸ ਨੂੰ ਬਾਹਰ ਲੈ ਆਏ ਤੇ ਕਈਆਂ ਨੇ ਉਸ ਨਾਲ ਹੱਥੋਪਾਈ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : 1984 ਸਿੱਖ ਦੰਗਿਆਂ ਦੇ ਮਾਮਲੇ 'ਚ ਜਗਦੀਸ਼ ਟਾਈਟਲਰ 'ਤੇ CBI ਨੇ ਲਗਾਇਆ ਹੱਤਿਆ ਦਾ ਆਰੋਪ , ਜਾਣੋ ਚਾਰਜਸ਼ੀਟ 'ਚ ਕਿੰਨਾ ਗੱਲਾਂ ਦਾ ਕੀਤਾ ਜ਼ਿਕਰ ?
ਇਹ ਵੀ ਪੜ੍ਹੋ : 6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ : ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ 'ਚੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ