ਮੋਗਾ: ਜ਼ਿਲ੍ਹੇ ਦੇ ਪਿੰਡ ਮੋਠਵਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਆਈ ਹੈ। ਐਤਵਾਰ ਸਵੇਰੇ ਪਿੰਡ ਦੇ ਗੁਰਦੁਆਰੇ ਗੁਰੂਸਰ ਦੇ ਬਾਹਰ ਦੋ ਤਿੰਨ ਥਾਵਾਂ ਤੋਂ ਗੁਟਕਾ ਸਾਹਿਬ ਦੇ ਅੰਗ ਮਿਲੇ।   ਮਾਮਲੇ ਦੀ ਜਾਂਚ ਲਈ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਗੁਰੂ ਘਰ ਦੇ ਲੰਗਰ ਹਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਘਟਨਾ ਸਥਾਨ 'ਤੇ ਪਹੁੰਚੀਆਂ ਪੰਥਕ ਜਥੇਬੰਦੀਆਂ ਨੇ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬਾਬਾ ਰੇਸ਼ਮ ਸਿੰਘ ਨੇ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਨਿੱਤ ਦਿਨ ਹੋ ਰਹੀਆਂ ਅਜਿਹੀਆਂ ਘਟਨਾਵਾਂ 'ਤੇ ਸਰਕਾਰ ਨੇ ਚੁੱਪੀ ਕਿਉਂ ਸਾਧੀ ਹੋਈ ਹੈ? ਉਨ੍ਹਾਂ ਕਿਹਾ ਕਿ ਸਰਕਾਰ ਠੋਸ ਕਦਮ ਚੁੱਕੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਜਲਦੀ ਨਕੇਲ ਪਾਈ ਜਾ ਸਕੇ।