Gurdaspur News: ਵਡਾਲਾ ਗ੍ਰੰਥੀਆਂ 'ਚ ਵਾਪਰੀ ਬੇਅਦਬੀ ਦੀ ਘਟਨਾ, ਪੋਥੀਆਂ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਾ ਕੇ ਸੜਕ ਕਿਨਾਰੇ ਸੁੱਟਿਆ
Gurdaspur News : ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਮੁਲਜ਼ਮਾਂ ਨੇ ਪੋਥੀਆਂ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿਤਾ ਹੈ। ਵਾਹਿਗੁਰੂ ਦੀ
Gurdaspur News: ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਮੁਲਜ਼ਮਾਂ ਨੇ ਪੋਥੀਆਂ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਤੇਜ਼ ਹਵਾ ਕਾਰਨ ਅੱਗ ਬੁੱਝ ਗਈ ਤੇ ਬਚਾਅ ਹੋ ਗਿਆ। ਇਸ ਘਟਨਾ ਕਾਰਨ ਸਮੁੱਚੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ : ਪੁਲਵਾਮਾ ਮਸਜਿਦ 'ਚ ਲੱਗੀ ਅੱਗ, ਸੜਨ ਤੋਂ ਬਚੇ 300 ਤੋਂ ਵੱਧ ਬੱਚੇ, ਮਾਮਲੇ ਦੀ ਜਾਂਚ ਸ਼ੁਰੂ
ਪਿੰਡ ਵਾਸੀ ਕਰਨਬੀਰ ਸਿੰਘ ਤੇ ਇੰਦਰਪਾਲ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਹਫ਼ਤੇ ਵਿੱਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਬਹੁਤ ਹੀ ਚਿੰਤਾਜਨਕ ਹੈ।
ਇਹ ਵੀ ਪੜ੍ਹੋ : ਕਾਂਗਰਸੀ ਐਮਐਲਏ ਨੇ ਆਪ ਵਿਧਾਇਕ ਨੂੰ ਘੇਰਿਆ, ਕਮਰੇ 'ਚ ਕੀਤਾ ਬੰਦ, ਪੁਲਿਸ ਨੇ ਆ ਕੇ ਛੁਡਵਾਇਆ
ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਦੂਜੇ ਪਾਸੇ ਚੌਕੀ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਤੋਂ ਬਾਅਦ ਇਕ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਅਪ੍ਰੈਲ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ 'ਚ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਤੇ ਉਸ ਨੇ ਤਾਬਿਆ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ, ਉਸ ਵਿਰੁਧ ਮਾਮਲਾ ਦਰਜ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।