ਪੜਚੋਲ ਕਰੋ
Advertisement
ਰਾਜਪੁਰਾ ਦੇ ਪਿੰਡ ਨਰੜੂ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਪਾਲਕੀ ਸਾਹਿਬ 'ਤੇ ਬੈਠ ਗਿਆ ਨੌਜਵਾਨ
Rajpura News : ਪਟਿਆਲਾ ਜ਼ਿਲ੍ਹੇ ਦੇ ਕਸਬਾ ਰਾਜਪੁਰਾ ਨੇੜੇ ਪਿੰਡ ਨਰੜੂ ਵਿਖੇ ਗੁਰਦੁਆਰਾ ਸਾਹਿਬ ਵਿੱਚ ਇੱਕ ਪਿੰਡ ਦੇ ਹੀ ਇੱਕ ਨੋਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ
Rajpura News : ਪਟਿਆਲਾ ਜ਼ਿਲ੍ਹੇ ਦੇ ਕਸਬਾ ਰਾਜਪੁਰਾ ਨੇੜੇ ਪਿੰਡ ਨਰੜੂ ਵਿਖੇ ਗੁਰਦੁਆਰਾ ਸਾਹਿਬ ਵਿੱਚ ਇੱਕ ਪਿੰਡ ਦੇ ਹੀ ਇੱਕ ਨੋਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਸੰਬੰਧੀ ਥਾਣਾ ਖੇੜ ਗੰਡਿਆ ਪੁਲਿਸ ਨੂੰ ਵੀ ਸੁਚਿਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਨੌਜਵਾਨ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੁੰਦਾ ਹੈ ਅਤੇ ਸ੍ਰੀ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਉਪਰ ਬੈਠ ਜਾਂਦਾ ਹੈ ਤਾਂ ਇਥੇ ਮੌਜੂਦ ਸੰਗਤ ਵੱਲੋਂ ਤੁਰੰਤ ਉਸ ਨੂੰ ਉੱਥੋਂ ਉਠਾਇਆ ਜਾਂਦਾ ਹੈ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕੀਤਾ ਜਾਂਦਾ ਹੈ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜਾ ਸਰੂਪ ਵੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸੀ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਕਹਿਣ ਮੁਤਾਬਕ ਨੌਜਵਾਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸ ਸਬੰਧੀ ਥਾਣਾ ਖੇੜੀ ਗੰਡਿਆਂ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ 295-ਏ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਨੇ ਬੇਅਦਬੀ ਕੀਤੀ ਹੈ ਉਸਦਾ ਨਾਮ ਬਿੱਲਾ ਦੱਸਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੈਟਰੋਲ ਪੰਪ ਡਕੈਤੀ ਮਾਮਲਾ : ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇੱਕ ਦੀ ਮੌਤ, ਦੂਜਾ ਜ਼ਖ਼ਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਲੁਧਿਆਣਾ
ਪੰਜਾਬ
Advertisement