ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਗੋਲਡ ਮੈਡਲ ਨਾਲ ਕੀਤਾ ਜਾਏਗਾ ਸਨਮਾਨਿਤ
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਕਬੱਡੀ ਫੈਡਰੇਸ਼ਨ ਆਫ਼ ਨਿਊਜ਼ੀਲੈਂਡ ਨੇ ਸ਼ੁੱਧ ਸੋਨੇ ਦੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।
![ਕਿਸਾਨ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਗੋਲਡ ਮੈਡਲ ਨਾਲ ਕੀਤਾ ਜਾਏਗਾ ਸਨਮਾਨਿਤ Bebe Mohinder Kaur, the face of the Farmers movement, will be honored with a gold medal ਕਿਸਾਨ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਗੋਲਡ ਮੈਡਲ ਨਾਲ ਕੀਤਾ ਜਾਏਗਾ ਸਨਮਾਨਿਤ](https://static.abplive.com/wp-content/uploads/sites/5/2020/12/05203229/New-Project-25.jpg?impolicy=abp_cdn&imwidth=1200&height=675)
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਚੇਹਰਾ ਬਣੀ ਬੇਬੇ ਮਹਿੰਦਰ ਕੌਰ ਨੂੰ ਕਬੱਡੀ ਫੈਡਰੇਸ਼ਨ ਆਫ਼ ਨਿਊਜ਼ੀਲੈਂਡ ਨੇ ਸ਼ੁੱਧ ਸੋਨੇ ਦੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਬਾਲੀਵੁੱਢ ਐਕਟਰ ਕੰਗਨਾ ਰਣੌਤ ਵਲੋਂ ਟਵਿੱਟਰ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦੁਰਗੜ ਜੰਡੀਆ ਦੀ 78 ਸਾਲਾ ਬਜ਼ੁਰਗ ਬੇਬੇ ਨੂੰ 100 ਰੁਪਏ ਦਿਹਾੜੀ ਲੈ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਪ੍ਰਚਾਰ ਕੀਤਾ ਸੀ।
ਜਿਸ ਮਗਰੋਂ ਬੇਬੇ ਮਹਿੰਦਰ ਕੌਰ ਵੱਲੋਂ ਦਿਖਾਈ ਦ੍ਰਿੜਤਾ, ਉਸ ਵੱਲੋਂ ਮੀਡੀਆ ਵਿੱਚ ਉਠਾਈ ਆਪਣੀ ਗੱਲ ਦਾ ਨੋਟਿਸ ਸਮੁਚੇ ਸੰਸਾਰ ਭਰ ਵਿਚ ਲਿਆ ਗਿਆ ਅਤੇ ਬੇਬੇ ਕਿਸਾਨ ਸੰਘਰਸ਼ ਦੀ ਪ੍ਰਤੀਕ ਬਣਕੇ ਉੱਭਰੀ।ਉਧਰ ਕੰਗਨਾ ਵਲੋਂ ਦਿੱਤੇ ਗਏ ਬਿਆਨ ਮਗਰੋਂ ਟਵਿੱਟਰ ਤੇ ਪੰਜਾਬੀ ਕਲਾਕਾਰਾਂ ਨੇ ਕੰਗਨਾ ਦੀ ਖੂਬ ਕਲਾਸ ਵੀ ਲਾਈ।
ਕੰਗਣਾ ਰਣੌਤ ਅਤੇ ਦਿਲਜੀਤ ਦੋਸਾਂਝ ਵਿਚਕਾਰ ਹੋਈ ਟਵਿੱਟਰ 'ਤੇ ਬਹਿਸ ਵਿੱਚ ਕਈ ਪੰਜਾਬੀ ਕਲਾਕਾਰਾਂ ਨੇ ਦਿਲਜੀਤ ਦੋਸਾਂਝ ਦਾ ਸਾਥ ਦਿੱਤਾ ਹੈ। ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਣਾ ਖਿਲਾਫ ਕਾਨੂੰਨੀ ਨੋਟਿਸ ਜਾਰੀ ਕਰ ਦਿੱਤਾ ਹੈ।ਕੰਗਨਾ ਖਿਲਾਫ ਇਹ ਦੂਜਾ ਕਾਨੂੰਨੀ ਨੋਟਿਸ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਜ਼ੀਰਕਪੁਰ ਸ਼ਹਿਰ ਦੇ ਇਕ ਵਕੀਲ ਨੇ 2 ਦਸੰਬਰ ਨੂੰ ਕੰਗਨਾ ਰਣੌਤ ਦੇ ਟਵੀਟ ਕਰਕੇ ਉਸਨੂੰ ਕਾਨੂੰਨੀ ਨੋਟਿਸ ਭੇਜਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)