ਪੜਚੋਲ ਕਰੋ

ਪਹਿਲੀ ਜੁਲਾਈ ਤੋਂ ਪੰਜਾਬ 'ਚ ਸਸਤੀ ਹੋਵੇਗੀ ਬੀਅਰ ਤੇ ਅੰਗਰੇਜ਼ੀ ਸ਼ਰਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੰਦੇ ਹੋਏ ਐਕਸਾਈਜ਼ ਡਿਊਟੀ ਘੱਟ ਕਰ ਦਿੱਤੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੰਦੇ ਹੋਏ ਐਕਸਾਈਜ਼ ਡਿਊਟੀ ਘੱਟ ਕਰ ਦਿੱਤੀ ਹੈ। ਜਿਸ ਨਾਲ ਬੀਅਰ ਤੇ ਅੰਗਰੇਜ਼ੀ ਸ਼ਰਾਬ ਸਸਤੀ ਹੋ ਜਾਏਗੀ।ਕੈਬਨਿਟ ਮੀਟਿੰਗ 'ਚ ਅੰਗਰੇਜ਼ੀ ਸ਼ਰਾਬ ਤੇ ਬੀਅਰ ਦਾ ਕੋਟ ਖ਼ਤਮ ਕਰ ਦਿੱਤਾ ਗਿਆ।ਹੁਣ ਕੰਪਨੀਆਂ ਜਿੰਨੀ ਚਾਹੁਣ ਸ਼ਰਾਬ ਬਣਾ ਸਕਦੀਆਂ ਹਨ।ਜਦਕਿ ਦੇਸੀ ਸ਼ਰਾਬ ਦਾ ਕੋਟਾ 6.03 ਕਰੋੜ ਪਰੂਫ ਲੀਟਰ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।

ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਤਹਿਤ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ ਜੋ ਬੀਤੇ ਸਾਲ ਨਾਲੋਂ 40 ਫੀਸਦੀ ਵੱਧ ਹੋਵੇਗਾ।ਦੱਸ ਦਈਏ ਕਿ ਇਹ ਫੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਦੇ ਨਾਲ ਹੀ ਠੇਕਿਆਂ ਦੀ ਨਿਲਾਮੀ ਡਰਾਅ ਦੀ ਥਾਂ ਈ-ਟੈਂਡਰਿੰਗ ਨਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਸਖ਼ਤੀ ਨਾਲ ਪਾਲਣਾ ਕਰਕੇ ਅਤੇ ਨਵੇਂ ਤਕਨਾਲੋਜੀ ਕਦਮਾਂ ਨੂੰ ਸ਼ਾਮਲ ਕਰਦੇ ਹੋਏ ਗੁਆਂਢੀ ਸੂਬਿਆਂ ਤੋਂ ਸ਼ਰਾਬ ਦੀ ਤਸਕਰੀ ’ਤੇ ਕਰੜੀ ਨਜ਼ਰ ਰੱਖਣ ਉਤੇ ਜ਼ੋਰ ਦਿੰਦੀ ਹੈ। ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸਾਲ 2022-23 ਵਿਚ 9647.85 ਕਰੋੜ ਰੁਪਏ ਇਕੱਤਰ ਕਰਨਾ ਹੈ। ਇਹ ਨੀਤੀ ਇਕ ਜੁਲਾਈ, 2022 ਤੋਂ 31 ਮਾਰਚ, 2023 ਤੱਕ 9 ਮਹੀਨਿਆਂ ਦੇ ਸਮੇਂ ਲਈ ਲਾਗੂ ਰਹੇਗੀ।

ਕੈਬਨਿਟ ਨੇ ਆਬਕਾਰੀ ਵਿਭਾਗ ਨਾਲ ਪਹਿਲਾਂ ਤਾਇਨਾਤ ਪੁਲਿਸ ਤੋਂ ਇਲਾਵਾ ਦੋ ਹੋਰ ਵਿਸ਼ੇਸ਼ ਬਟਾਲੀਅਨਾਂ ਆਬਕਾਰੀ ਵਿਭਾਗ ਨੂੰ ਅਲਾਟ ਕਰਨ ਦੀ ਵੀ ਸਹਿਮਤੀ ਦਿੱਤੀ ਹੈ ਤਾਂ ਕਿ ਐਕਸਾਈਜ਼ ਡਿਊਟੀ ਦੀ ਚੋਰੀ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਜ਼ਰ ਰੱਖੀ ਜਾ ਸਕੇ। ਇਸ ਨਾਲ ਪੰਜਾਬ ਵਿੱਚ ਗੁਆਂਢੀ ਸੂਬਿਆਂ ਤੋਂ ਹੁੰਦੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸ਼ਰਾਬ ਕਾਰੋਬਾਰ ਵਿੱਚ ਲੱਗੇ ਮਾਫ਼ੀਆ ਦੇ ਗਠਜੋੜ ਨੂੰ ਤੋੜਨਾ ਹੈ। ਇਸ ਮੁਤਾਬਕ ਸ਼ਰਾਬ ਨਿਰਮਾਤਾ, ਥੋਕ ਵਿਕਰੇਤਾ ਤੇ ਪਰਚੂਨ ਵਿਕਰੇਤਾਵਾਂ ਵਿਚਾਲੇ ਇਕ-ਦੂਜੇ ਨਾਲੋਂ ਦੂਰੀ ਬਣੇਗੀ। ਇਸ ਨੀਤੀ ਨਾਲ ਇਹ ਸਾਰੇ ਪੂਰੀ ਤਰ੍ਹਾਂ ਵੱਖ ਇਕਾਈ ਵਜੋਂ ਕੰਮ ਕਰਨਗੇ ਅਤੇ ਇਨ੍ਹਾਂ ਕਾਰੋਬਾਰਾਂ ਵਿਚਾਲੇ ਕੋਈ ਸਾਂਝਾ ਭਾਈਵਾਲ ਨਹੀਂ ਹੋਵੇਗਾ।

ਨਵੀਂ ਆਬਕਾਰੀ ਨੀਤੀ ਈ-ਟੈਂਡਰਿੰਗ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਰਾਹੀਂ 177 ਗਰੁੱਪਾਂ ਨੂੰ ਅਲਾਟ ਕਰਕੇ ਸ਼ਰਾਬ ਦੇ ਕਾਰੋਬਾਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਦਾ ਉਦੇਸ਼ ਨਿਰਧਾਰਤ ਕਰਦੀ ਹੈ। ਇਕ ਗਰੁੱਪ ਦਾ ਆਮ ਆਕਾਰ ਲਗਭਗ 30 ਕਰੋੜ ਹੋਵੇਗਾ ਅਤੇ ਪੰਜਾਬ ਵਿੱਚ 6378 ਠੇਕੇ ਹੋਣਗੇ। ਪੀ.ਐੱਮ.ਐੱਲ. ਨੂੰ ਛੱਡ ਕੇ ਹਰ ਕਿਸਮ ਦੀ ਸ਼ਰਾਬ ਦੀ ਆਬਕਾਰੀ ਡਿਊਟੀ ਥੋਕ ਕੀਮਤ ਦੀ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਸੇ ਤਰਜ਼ 'ਤੇ ਆਈ.ਐਫ.ਐਲ. ਦੀ ਮੁਲਾਂਕਣ ਕੀਤੀ ਗਈ ਫੀਸ ਵੀ ਥੋਕ ਕੀਮਤ ਦੇ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਸ਼ਰਾਬ ਦੀਆਂ ਕੀਮਤਾਂ ਹੁਣ ਲਗਪਗ ਗੁਆਂਢੀ ਸੂਬਿਆਂ ਦੇ ਬਰਾਬਰ ਹੋਣਗੀਆਂ।

ਸੂਬੇ ਵਿੱਚ ਪੂੰਜੀ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਇਸ ਨੀਤੀ ਵਿੱਚ ਨਵੇਂ ਡਿਸਟਿਲਰੀ ਲਾਇਸੈਂਸ ਤੇ ਬ੍ਰਿਊਵਰੀ ਲਾਇਸੈਂਸ ਦੀ ਵੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਮਾਲਟ ਸਪੀਰਿਟ ਦੇ ਉਤਪਾਦਨ ਲਈ ਨਵਾਂ ਲਾਇਸੈਂਸ ਵੀ ਲਿਆਂਦਾ ਗਿਆ ਹੈ। ਇਸ ਨਾਲ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਵਧੀਆ ਕੀਮਤ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget