Republic Day 2023: ਅੱਜ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਏ ਜਾਣ ਤੋਂ ਪਹਿਲਾਂ ਬਠਿੰਡਾ ਜੇਲ੍ਹ ਸੁਪਰਡੈਂਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਖਦਸ਼ਾ ਜਤਾਇਆ ਹੈ ਕਿ ਦੇਸ਼ ਵਿਰੋਧੀ ਤਾਕਤਾਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੀਆਂ ਹਨ। 



ਹਾਸਲ ਜਾਣਕਾਰੀ ਮੁਤਾਬਕ 26 ਜਨਵਰੀ ਗਣਤੰਤਰ ਦਿਵਸ ਮੌਕੇ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਪੱਤਰ ਲਿਖ ਕੇ ਸਖਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੇਸ਼ ਵਿਰੋਧੀ ਤਾਕਤਾਂ ਵੱਲੋਂ ਸਾਜਿਸ਼ ਰਚਣ ਦਾ ਖਦਸ਼ਾ ਜਤਾਇਆ ਹੈ। 


ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 53 ਦੇ ਕਰੀਬ ਖਤਰਨਾਕ ਗੈਂਗਸਟਰ ਬੰਦ ਹਨ। ਇਸ ਕਾਰਨ ਬਠਿੰਡਾ ਜੇਲ੍ਹ ਅਤਿ ਸੰਵੇਦਨਸ਼ੀਲ ਹੈ। ਬਠਿੰਡਾ ਜੇਲ੍ਹ ਦੀ ਭਾਰੀ ਸੁਰੱਖਿਆ ਸਖ਼ਤ ਕਰਨ ਦੇ ਨਾਲ-ਨਾਲ ਜੀਓ ਰੈਂਕ ਦੇ ਅਧਿਕਾਰੀ ਦੀ ਤਾਇਨਾਤੀ ਕਰਨ ਦੀ ਮੰਗ ਕੀਤੀ ਗਈ ਹੈ।




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Republic Day 2023: ਪੂਰਾ ਦੇਸ਼ ਰੰਗਿਆ ਗਣਤੰਤਰ ਦਿਵਸ ਦੇ ਜਸ਼ਨ 'ਚ, ਜਾਣੋ ਇਸ ਖਾਸ ਦਿਨ ਨਾਲ ਜੁੜੇ ਦਿਲਚਸਪ ਕਿੱਸੇ


Happy Republic Day 2023 Live: 90 ਮਿੰਟ ਦੀ ਪਰੇਡ, 23 ਝਾਕੀਆਂ, ਫੌਜੀ ਤਾਕਤ ਤੇ ਸੱਭਿਆਚਾਰ ਆਉਣਗੇ ਇਕੱਠੇ ਨਜ਼ਰ , PM ਮੋਦੀ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ