Manpreet Badal: ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਉਪਰ ਇਲਜ਼ਾਮ ਲਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਜਾ ਰਹੇ ਹਨ। ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ।


ਮਨਪ੍ਰੀਤ ਬਾਦਲ ਨੇ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਹਮੇਸ਼ਾਂ ਬੀਜੇਪੀ ਵਿੱਚ ਹੀ ਰਹਿਣਗੇ। ਉਨ੍ਹਾਂ ਢਿੱਲੋਂ ’ਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚੋਣ ਨਹੀਂ ਜਿੱਤੀ। ਉਨ੍ਹਾਂ ਕਿਹਾ ਡਿੰਪੀ ਬੁਖਲਾਹਟ ਵਿੱਚ ਦੂਸ਼ਣਬਾਜ਼ੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਗਿੱਦੜਬਾਹਾ ਤੇ ਹੋਰ ਥਾਵਾਂ ’ਤੇ ਰਵਾਇਤੀ ਅਕਾਲੀ ਦਲ ਦਾ ਵੋਟ ਬੈਂਕ ਲਗਾਤਾਰ ਭਾਜਪਾ ਵੱਲ ਵਧ ਰਿਹਾ ਹੈ। 



ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਵਰਕਰ ਹਨ ਤੇ ਭਾਜਪਾ ਉਨ੍ਹਾਂ ਦਾ ਘਰ ਹੈ। ਹੁਣ ਤੇ ਹਮੇਸ਼ਾ ਲਈ ਉਹ ਪਾਰਟੀ ਦੀਆਂ ਹਦਾਇਤਾਂ ਦੀ ਵਫ਼ਾਦਾਰੀ ਨਾਲ ਪਾਲਣਾ ਕਰਨਗੇ ਤੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰਨਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਭਾਜਪਾ ਸਾਡੇ ਦੇਸ਼ ਤੇ ਪੰਜਾਬ ਦਾ ਵਰਤਮਾਨ ਤੇ ਭਵਿੱਖ ਹੈ। 


ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਗੁਪਤ ਕੋਸ਼ਿਸ਼ਾਂ ਨੂੰ ਜਾਇਜ਼ ਠਹਿਰਾਉਣ ਤੇ ਸੱਚ ਲੁਕਾਉਣ ਲਈ ਇੱਕ ਹਥਕੰਡਾ ਹੈ। ਉਹ ਅਕਾਲੀ ਦਲ ਵੱਲੋਂ ਚੋਣ ਲੜਨ ਤੋਂ ਬਚਣਾ ਚਾਹੁੰਦਾ ਹੈ ਕਿਉਂਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ ਤੇ ਉਸ ਕੋਲ ਭੱਜਣ ਦਾ ਕੋਈ ਬਹਾਨਾ ਨਹੀਂ ਸੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਡਿੰਪੀ ਢਿੱਲੋਂ ਅਕਾਲੀ ਦਲ ਛੱਡਣ ਤੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਇਜ਼ ਠਹਿਰਾਉਣ ਦਾ ਬਹਾਨਾ ਲੱਭ ਰਿਹਾ ਸੀ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।