(Source: ECI/ABP News)
ਬੀਜੇਪੀ 'ਚ ਸ਼ਾਮਲ ਤੋਂ ਪਹਿਲਾਂ ਸਿਰਸਾ ਨੇ ਸੁਖਬੀਰ ਬਾਦਲ ਨੂੰ ਵਟਸਐਪ ਕਰਕੇ ਦੱਸ ਸੀ ਹਕੀਕਤ, ਸਿਆਸ ਗਰਮਾਈ
ਉਧਰ, ਇਸ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ ਦਿੱਲੀ ਕਮੇਟੀ ਦੇ 11 ਮੈਂਬਰਾਂ 'ਤੇ ਗਲਤ ਤਰੀਕੇ ਨਾਲ ਕੇਸ ਦਰਜ ਕਰਕੇ ਦਬਾਅ ਪਾਇਆ ਹੈ।
![ਬੀਜੇਪੀ 'ਚ ਸ਼ਾਮਲ ਤੋਂ ਪਹਿਲਾਂ ਸਿਰਸਾ ਨੇ ਸੁਖਬੀਰ ਬਾਦਲ ਨੂੰ ਵਟਸਐਪ ਕਰਕੇ ਦੱਸ ਸੀ ਹਕੀਕਤ, ਸਿਆਸ ਗਰਮਾਈ Before joining BJP, Sirsa had told Sukhbir Badal the truth through WhatsApp. ਬੀਜੇਪੀ 'ਚ ਸ਼ਾਮਲ ਤੋਂ ਪਹਿਲਾਂ ਸਿਰਸਾ ਨੇ ਸੁਖਬੀਰ ਬਾਦਲ ਨੂੰ ਵਟਸਐਪ ਕਰਕੇ ਦੱਸ ਸੀ ਹਕੀਕਤ, ਸਿਆਸ ਗਰਮਾਈ](https://feeds.abplive.com/onecms/images/uploaded-images/2021/11/26/6e207defb93d6ac584eae5cc86d08726_original.jpg?impolicy=abp_cdn&imwidth=1200&height=675)
ਜਲੰਧਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਛੱਡ ਬੀਜੇਪੀ ਵਿੱਚ ਸ਼ਾਮਲ ਹੋਣ ਮਗਰੋਂ ਸਿਆਸੀ ਮਾਹੌਲ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਮਨਜਿੰਦਰ ਸਿਰਸਾ ਦੇ ਸਿਰ ’ਤੇ ਬੰਦੂਕ ਰੱਖ ਕੇ ਬੀਜੇਪੀ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਦੋ ਦਿਨ ਪਹਿਲਾ ਸਿਰਸਾ ਨੇ ਵਟਸਐਪ ਕਰਕੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਜਾਂ ਤਾਂ ਜੇਲ੍ਹ ਜਾਣ ਨੂੰ ਤਿਆਰ ਹੋ ਜਾਉ ਜਾਂ ਫਿਰ ਅਕਾਲੀ ਦਲ ਛੱਡ ਦਿਉ।
ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ’ਤੇ ਕੀਤੇ ਤਿੱਖੇ ਹਮਲੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸਿਰਸਾ ਦੇ ਸਾਰੇ ਪਰਿਵਾਰ ਵਿਰੁੱਧ ਕੇਸ ਦਰਜ ਕਰਨ ਤੇ ਕਾਰੋਬਾਰ ’ਤੇ ਸਿੰਕਜ਼ਾ ਕੱਸਣ ਦੀ ਦਿੱਤੀ ਧਮਕੀ ਦਿੱਤੀ ਸੀ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ।
ਉਧਰ, ਇਸ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ ਦਿੱਲੀ ਕਮੇਟੀ ਦੇ 11 ਮੈਂਬਰਾਂ 'ਤੇ ਗਲਤ ਤਰੀਕੇ ਨਾਲ ਕੇਸ ਦਰਜ ਕਰਕੇ ਦਬਾਅ ਪਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮਨਜਿੰਦਰ ਸਿਰਸਾ ਦੇ ਸਾਹਮਣੇ ਜੇਲ੍ਹ ਜਾਣ ਜਾਂ ਭਾਜਪਾ 'ਚ ਸ਼ਾਮਲ ਹੋਣ ਦੀ ਤਜਵੀਜ਼ ਸੀ ਤੇ ਸਿਰਸਾ ਨੇ ਜੇਲ੍ਹ ਜਾਣ ਦੀ ਬਜਾਏ ਭਾਜਪਾ 'ਚ ਜਾਣਾ ਠੀਕ ਸਮਝਿਆ।
ਉਨ੍ਹਾਂ ਕਿਹਾ ਕਿ ਜਦੋਂ ਮੁਗਲ ਸਾਮਰਾਜ ਸੀ, ਉਦੋਂ ਵੀ ਸਿੱਖਾਂ ਅੱਗੇ ਅਜਿਹੀਆਂ ਤਜਵੀਜ਼ਾਂ ਰੱਖੀਆਂ ਗਈਆਂ ਸਨ ਕਿ ਧਰਮ ਜਾਂ ਜੀਵਨ ਵਿੱਚੋਂ ਇੱਕ ਦੀ ਚੋਣ ਕਰਨੀ ਹੈ ਤੇ ਅੱਜ ਵੀ ਅਜਿਹਾ ਹੀ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਹੋ ਸਕਦਾ ਹੈ ਕਿ ਕੱਲ੍ਹ ਦਿੱਲੀ ਦੇ ਗੁਰਦੁਆਰਿਆਂ ਦਾ ਪ੍ਰਬੰਧ ਭਾਜਪਾ ਆਪਣੇ ਹੱਥਾਂ ਵਿੱਚ ਲੈ ਲਵੇ ਪਰ ਇਸ ਲਈ ਕੋਈ ਹੋਰ ਜ਼ਿੰਮੇਵਾਰ ਨਹੀਂ, ਸਗੋਂ ਦਿੱਲੀ ਦੇ ਉਹ ਸਿੱਖਾਂ ਹੀ ਹਨ ਜਿਨ੍ਹਾਂ ਨੇ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਜ਼ਮੀਨ ਤਿਆਰ ਕੀਤੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)