ਪੜਚੋਲ ਕਰੋ

PM Modi in Punjab: ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਸੰਭਾਲਿਆ ਮੋਰਚਾ

PM Modi in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਆ ਰਹੇ ਹਨ। ਉਹ ਡੇਰਾ ਬਿਆਸ ਪਹੁੰਚ ਰਹੇ ਹਨ। ਇਸ ਲਈ ਪੀਐਮ ਮੋਦੀ ਦੀ ਫੇਰੀ ਸਬੰਧੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ...

PM Modi in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਆ ਰਹੇ ਹਨ। ਉਹ ਡੇਰਾ ਬਿਆਸ ਪਹੁੰਚ ਰਹੇ ਹਨ। ਇਸ ਲਈ ਪੀਐਮ ਮੋਦੀ ਦੀ ਫੇਰੀ ਸਬੰਧੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਹਿਲਾਂ ਹੀ ਮੋਰਚਾ ਸੰਭਾਲ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਡੇਰਾ ਰਾਧਾ ਸੁਆਮੀ ਬਿਆਸ ਪੁੱਜ ਰਹੇ ਹਨ। ਇਸ ਮੌਕੇ ਉਹ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਤੇ ਬਾਬਾ ਢਿੱਲੋਂ ਦ‌ੀ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਹਿਮਾਚਲ ਪ੍ਰਦੇਸ ਵਿੱਚ ਵੱਡੀ ਗਿਣਤੀ ਵਿਚ ਡੇਰਾ ਪੈਰੋਕਾਰ ਰਹਿੰਦੇ ਹਨ, ਜਿੱਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।

ਕਿਸਾਨਾਂ ਨੇ ਵੀ ਖੋਲ੍ਹਿਆ ਮੋਰਚਾ- ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।

ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੇੜੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Facebook: ਫੇਸਬੁੱਕ ਇੰਡੀਆ ਦੇ ਮੁਖੀ ਅਜੀਤ ਮੋਹਨ ਨੇ ਦਿੱਤਾ ਅਸਤੀਫਾ, ਕਿਸ ਕੰਪਨੀ 'ਚ ਹੋਣਗੇ ਸ਼ਾਮਲ? ਜਾਣੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget