Paddy Procurement: ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਸੱਦ ਲਈ ਐਮਰਜੇਂਸੀ ਮੀਟਿੰਗ
Paddy Procurement: ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ DC ਨੂੰ ਝੋਨੇ ਦੀ ਖਰੀਦ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨਾਰਾਜ਼ ਚੱਲ੍ਹ
![Paddy Procurement: ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਸੱਦ ਲਈ ਐਮਰਜੇਂਸੀ ਮੀਟਿੰਗ Before starting the purchase of paddy, Bhagwant Mann called an emergency meeting Paddy Procurement: ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਸੱਦ ਲਈ ਐਮਰਜੇਂਸੀ ਮੀਟਿੰਗ](https://feeds.abplive.com/onecms/images/uploaded-images/2024/09/30/3b6a095797f2d9607ab3b71e746dfa2b1727708091869785_original.webp?impolicy=abp_cdn&imwidth=1200&height=675)
Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸਰਕਾਰ ਕਰਵਾਉਣ ਦੀ ਤਿਆਰੀ ਵਿੱਚ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਬੈਠਕ ਕੱਲ੍ਹ ਨੂੰ ਹੋਵੇਗੀ ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ DC ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਣਗੇ।
ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ DC ਨੂੰ ਝੋਨੇ ਦੀ ਖਰੀਦ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨਾਰਾਜ਼ ਚੱਲ੍ਹ ਰਹੇ ਆੜ੍ਹਤੀਆਂ ਨੂੰ ਵੀ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਆੜ੍ਹਤੀਆਂ ਦੇ ਵੱਲੋਂ ਹੜ੍ਹਤਾਲ ‘ਤੇ ਜਾਣ ਦੇ ਐਲਾਨ ਵਿਚਾਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਦਾਅਵਾ ਕੀਤਾ ਹੈ ਕਿ 1 ਅਕਤੂਬਰ ਤੋਂ ਹਰ ਹਾਲ ਵਿੱਚ ਝੋਨੇ ਦੀ ਖਰੀਦ ਹੋਵੇਗੀ । ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੀ ਮੰਤਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਹੈ ਜਿਸ ਤੋਂ ਬਾਅਦ ਹੁਣ 1 ਅਕਤੂਬਰ ਤੋਂ ਆੜ੍ਹਤੀਆਂ ਹੜ੍ਹਤਾਲ ‘ਤੇ ਜਾਨ ਦਾ ਫੈਸਲਾ ਲਿਆ ਹੈ ।
ਹੜ੍ਹਤਾਲ ਬਾਰੇ ਜਾਣਕਾਰੀ ਦਿੰਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੀਆਂ ਮੰਗਾਂ ਨਹੀਂ ਮੰਨਿਆ ਹਨ । ਉਨ੍ਹਾਂ ਦੀ ਮੰਗ ਹੈ ਕਿ ਸਾਰੀਆਂ ਫਸਲਾਂ ਦੀ ਆੜ੍ਹਤ ਵਿੱਚ 2.5 ਫੀਸਦੀ ਦਾ ਵਾਧਾ ਕੀਤਾ ਜਾਵੇ । ਮੋਗਾ ਦੇ ਆੜ੍ਹਤੀਆਂ ਨੂੰ ਹੁਣ ਤੱਕ ਅੱਧੀ ਵੀ ਆੜ੍ਹਥ ਨਹੀਂ ਮਿਲੀ ਹੈ ਉਹ ਫੌਰਨ ਦਿੱਤੀ ਜਾਵੇ । ਨਰਮੇ ਦੀ ਫਸਲ ‘ਤੇ ਵੀ ਆੜ੍ਹਤ 2.5 ਫੀਸਦੀ ਮਿਲੇ ।
ਭਾਰਤ ਸਰਕਾਰ ਨੇ ਤਿੰਨ ਸਾਲ ਪਹਿਲਾਂ ਆੜ੍ਹਤ ਦਾ ਕਮਿਸ਼ਨਰ 46 ਰੁਪਏ ਪ੍ਰਤੀ ਕੁਇੰਟਲ ਫਰੀਜ ਕਰ ਦਿੱਤਾ ਸੀ । ਜਦਕਿ ਉਨ੍ਹਾਂ ਦੀ ਮੰਗ ਹੈ ਕਿ ਆੜ੍ਹਤ 2.5 ਫੀਸਦੀ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੀ ਜਾਵੇ ।
ਆੜ੍ਹਤੀਆਂ ਮੰਗਾਂ ਨੂੰ ਲੈਕੇ ਕੇਂਦਰ ਫੂਡ ਸਪਲਾਈ ਮੰਤਰੀ ਨਾਲ 20 ਸਤੰਬਰ ਨੂੰ ਮੀਟਿੰਗ ਹੋਈ ਸੀ,ਮੋਦੀ ਸਰਕਾਰ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ । ਪਰ ਹੁਣ ਤੱਕ ਕੋਈ ਜਵਾਬ ਨਹੀਂ ਆਇਆ ਹੈ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)