ਪੜਚੋਲ ਕਰੋ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Punjab News: ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਪੰਥ ਦੀਆਂ ਨਜ਼ਰਾਂ ਦੋ ਦਸੰਬਰ ਨੂੰ ਅਕਾਲੀ ਲੀਡਰਾਂ ਦੀ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਉਪਰ ਲੱਗੀਆਂ ਹਨ। ਇਸ ਮੌਕੇ ਪੰਥਕ ਸਿਆਸਤ ਬਾਰੇ ਵੱਡਾ ਫੈਸਲਾ ਹੋਣ ਦੀ ਉਮੀਦ ਹੈ।

Punjab News: ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਪੰਥ ਦੀਆਂ ਨਜ਼ਰਾਂ ਦੋ ਦਸੰਬਰ ਨੂੰ ਅਕਾਲੀ ਲੀਡਰਾਂ ਦੀ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਉਪਰ ਲੱਗੀਆਂ ਹਨ। ਇਸ ਮੌਕੇ ਪੰਥਕ ਸਿਆਸਤ ਬਾਰੇ ਵੱਡਾ ਫੈਸਲਾ ਹੋਣ ਦੀ ਉਮੀਦ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੇਸ਼ੀ ਤੋਂ ਪਹਿਲਾਂ ਹੀ ਅਕਾਲੀ ਲੀਡਰਾਂ ਨੂੰ ਤਾੜਨਾ ਭਰਿਆ ਪੱਤਰ ਲਿਖਿਆ ਹੈ। ਜਥੇਦਾਰ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਖ਼ੁਦ ਦੀ ਹੋਵੇਗੀ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਦੋ ਦਸੰਬਰ ਨੂੰ ਹੋਣ ਵਾਲੀ ਕਾਰਵਾਈ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੂਹ ਅਕਾਲੀ ਲੀਡਰਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਇਸ ਮੌਕੇ ਧਾਰਮਿਕ ਅਸਥਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਣ। ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵੱਲੋਂ ਭੇਜੇ ਗਏ ਪੱਤਰ ਰਾਹੀਂ ਪੇਸ਼ ਹੋਣ ਵਾਲੇ ਸਮੂਹ ਅਕਾਲੀ ਆਗੂਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ 2 ਦਸੰਬਰ ਨੂੰ ਬਾਅਦ ਦੁਪਹਿਰ 1 ਵਜੇ ਅਕਾਲ ਤਖ਼ਤ ਵਿਖੇ ਪੇਸ਼ ਹੋਣ ਸਮੇਂ ਜੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਕਿਸੇ ਵੀ ਕਿਸਮ ਦਾ ਰੌਲਾ-ਰੱਪਾ ਪਾ ਕੇ ਪਵਿੱਤਰ ਅਸਥਾਨ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਖ਼ੁਦ ਦੀ ਹੋਵੇਗੀ।

ਇਸ ਸਬੰਧੀ ਭੇਜੇ ਗਏ ਪੱਤਰ ਵਿੱਚ 17 ਅਕਾਲੀ ਸਾਬਕਾ ਮੰਤਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਾਲ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਹੁੰਦਿਆਂ ਕੁਝ ਬੱਜਰ ਗੁਨਾਹ ਹੋਏ ਹਨ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਤੇ ਸਿੱਖ ਸੰਸਥਾਵਾਂ ਦਾ ਮਾਣ-ਸਨਮਾਨ ਘਟਿਆ ਹੈ। ਇਸ ਨਾਲ ਸਿੱਖਾਂ ਦੀ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਵੀ ਕਮਜ਼ੋਰ ਹੋਇਆ ਹੈ। ਇਸ ਸਬੰਧ ਵਿੱਚ ਉਨ੍ਹਾਂ ਦਾ ਸਪੱਸ਼ਟੀਕਰਨ ਅਕਾਲ ਤਖ਼ਤ ’ਤੇ ਪੁੱਜਾ ਹੈ। ਇਸ ਸਬੰਧ ਵਿੱਚ ਜਥੇਦਾਰ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਉਹ ਹੋਈਆਂ ਭੁੱਲਾਂ ਵਾਸਤੇ ਦੋ ਦਸੰਬਰ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਣ।

ਇਸ ਪੱਤਰ ਵਿੱਚ ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਨ ਸਿੰਘ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਤੇ ਮਹੇਸ਼ ਇੰਦਰ ਸਿੰਘ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਵੱਖਰੇ ਤੌਰ ’ਤੇ ਪੱਤਰ ਵੀ ਭੇਜਿਆ ਗਿਆ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਸਾਲ 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਵੀ ਪੇਸ਼ ਹੋਣ ਵਾਸਤੇ ਆਦੇਸ਼ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਸਮੁੱਚੇ ਸਕੱਤਰਾਂ ਨਾਲ ਅਕਾਲ ਤਖ਼ਤ ਵਿਖੇ ਉਸ ਦਿਨ ਹਾਜ਼ਰ ਰਹਿਣ ਵਾਸਤੇ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਕਾਲ ਤਖ਼ਤ ਦੇ ਤਤਕਾਲੀ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਤੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget