ਪੜਚੋਲ ਕਰੋ

Punjab Cabinet Meeting: ਚੋਣ ਜ਼ਾਬਤੇ ਤੋਂ ਪਹਿਲਾਂ ਮਾਨ ਸਰਕਾਰ ਨੇ ਲਾਈ ਤੋਹਫ਼ਿਆਂ ਦੀ ਝੜੀ ! ਜਾਣੋ ਕੀ ਹੋਏ ਐਲਾਨ

ਬੀਤੇ ਦਿਨੀਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ‘ਚ ਕਈ ਰੈਲੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਉਨ੍ਹਾਂ ਨੂੰ ਜੋ ਵੀ ਸਮੱਸਿਆਵਾਂ ਸਾਹਮਣੇ ਆਈਆਂ, ਉਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਇਸ ਕੈਬਨਿਟ ਮੀਟਿੰਗ ਵਿੱਚ ਹੱਲ ਕੀਤਾ ਗਿਆ

Punjab News: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਆਬਕਾਰੀ ਨੀਤੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਫੈਸਲੇ ਲਏ ਹਨ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ‘ਚ ਕਈ ਰੈਲੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਉਨ੍ਹਾਂ ਨੂੰ ਜੋ ਵੀ ਸਮੱਸਿਆਵਾਂ ਸਾਹਮਣੇ ਆਈਆਂ, ਉਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਇਸ ਕੈਬਨਿਟ ਮੀਟਿੰਗ ਵਿੱਚ ਹੱਲ ਕੀਤਾ ਗਿਆ ਅਤੇ ਕਈ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਤਰਨਤਾਰਨ ਅਤੇ ਸੰਗਰੂਰ ਵਿੱਚ ਦੋ ਵਿਸ਼ੇਸ਼ ਅਦਾਲਤਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਅਦਾਲਤਾਂ ਵਿੱਚ ਪੋਕਸੋ ਐਕਟ ਤਹਿਤ ਆਉਣ ਵਾਲੇ ਕੇਸਾਂ ਦੀ ਸੁਣਵਾਈ ਹੋਵੇਗੀ। ਪੰਜਾਬ ਵਿੱਚ ਪੋਕਸੋ ਅਤੇ ਛੇੜਛਾੜ ਦੇ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ।

ਮੰਤਰੀ ਚੀਮਾ ਨੇ ਕਿਹਾ ਕਿ ਇਹ ਅਦਾਲਤਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਨੂੰ ਰੋਕਣ ਅਤੇ ਅਪਰਾਧੀਆਂ ਨੂੰ ਢੁੱਕਵੀਂ ਸਜ਼ਾ ਦੇਣ ਲਈ ਬਣਾਈਆਂ ਗਈਆਂ ਹਨ। ਇਨ੍ਹਾਂ ਅਦਾਲਤਾਂ ਵਿੱਚ ਕਰੀਬ 20 ਅਧਿਕਾਰੀ ਹੋਣਗੇ। ਇਸ ਮੀਟਿੰਗ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਅਦਾਲਤਾਂ ਵਿੱਚ ਕਰੀਬ 3842 ਅਸਾਮੀਆਂ ਆਰਜ਼ੀ ਹਨ ਜਿਸ ਨੂੰ ਸਰਕਾਰ ਨੇ ਫੈਸਲਾ ਲੈ ਕੇ ਪੱਕਾ ਕਰ ਦਿੱਤਾ ਹੈ। ਇਹ ਅਸਾਮੀਆਂ ਪਿਛਲੇ 20 ਸਾਲਾਂ ਤੋਂ ਅਸਥਾਈ ਸਨ। ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਆਰਜ਼ੀ ਮੁਲਾਜ਼ਮਾਂ ਨੂੰ ਹਰ ਸਾਲ ਆਪਣੀ ਪੱਕੀ ਪੁਸ਼ਟੀ ਕਰਵਾਉਣ ਲਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ, ਹੁਣ ਅਜਿਹਾ ਨਹੀਂ ਹੋਵੇਗਾ।

ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਹੂਲਤਾਂ ਲਈ 1300 ਅਸਾਮੀਆਂ ਪੈਦਾ ਕੀਤੀਆਂ ਜਾਣਗੀਆਂ। ਇਸ ਨਾਲ ਪੰਜਾਬ ਵਿੱਚ ਸਿਹਤ ਵਿਭਾਗ ਵਧੀਆ ਢੰਗ ਨਾਲ ਕੰਮ ਕਰ ਸਕੇਗਾ। ਸਾਡਾ ਉਦੇਸ਼ ਪੂਰੇ ਸੂਬੇ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। 1300 ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਪੰਜਾਬ ਦੇ ਹਰ ਹਸਪਤਾਲ ਵਿੱਚ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 400 ਅਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਬਾਅਦ ਉਕਤ ਭਰਤੀ ਲਗਾਤਾਰ ਜਾਰੀ ਰਹੇਗੀ। ਮੰਤਰੀ ਚੀਮਾ ਨੇ ਇਹ ਵੀ ਕਿਹਾ ਕਿ ਗੁਰਦਾਸਪੁਰ ਦੇ 30 ਬਿਸਤਰਿਆਂ ਵਾਲੇ ਕਮਿਊਨਿਟੀ ਸੈਂਟਰ ਵਿੱਚ 20 ਭਰਤੀਆਂ ਕੀਤੀਆਂ ਜਾਣਗੀਆਂ।

ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਕਈ ਉਦਯੋਗਪਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਸਾਰੀਆਂ ਮੀਟਿੰਗਾਂ ਵਿੱਚ ਵਪਾਰੀਆਂ ਦੀਆਂ ਦੋ ਅਹਿਮ ਮੰਗਾਂ ਦਾ ਖੁਲਾਸਾ ਹੋਇਆ। ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਤਹਿਤ ਬੀਮੇ ਦੀ ਸੀਮਾ 1 ਕਰੋੜ ਰੁਪਏ ਤੱਕ ਸੀ, ਜਿਸ ਨੂੰ ਵਧਾ ਕੇ 2 ਕਰੋੜ ਰੁਪਏ ਕਰਨ ਦੀ ਕਾਰੋਬਾਰੀਆਂ ਦੀ ਮੰਗ ਸੀ। ਜਿਸ 'ਤੇ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

ਦੂਜੀ ਮੰਗ ਵਿੱਚ ਕਾਰੋਬਾਰੀਆਂ ਨੇ ਬਾਹਰੀ ਵਿਕਾਸ ਚਾਰਜ ਕਿਸ਼ਤਾਂ ਵਿੱਚ ਅਦਾ ਕਰਨ ਦੀ ਮੰਗ ਕੀਤੀ ਸੀ। ਸਰਕਾਰ ਨੇ ਇਸ 'ਤੇ ਫੈਸਲਾ ਲਿਆ ਹੈ ਅਤੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਚੀਮਾ ਨੇ ਕਿਹਾ ਕਿ ਕਾਰੋਬਾਰੀ ਡੇਢ ਸਾਲ ਵਿੱਚ ਤਿੰਨ ਆਸਾਨ ਕਿਸ਼ਤਾਂ ਵਿੱਚ ਉਕਤ ਪੈਸੇ ਦਾ ਭੁਗਤਾਨ ਕਰ ਸਕਣਗੇ। ਓਟੀਐਸ ਸਕੀਮ ਦਾ ਸਮਾਂ ਵੀ 30 ਜੂਨ ਤੱਕ ਵਧਾ ਦਿੱਤਾ ਗਿਆ ਹੈ। ਵਪਾਰੀਆਂ ਲਈ ਇਹ ਵੱਡੀ ਰਾਹਤ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget