Farmer Protest: ਪਿਛਲੇ ਸਮੇਂ ਸ਼ੰਭੂ ਬਾਰਡਰ ’ਤੇ ਹੋਏ ਕਿਸਾਨ ਇਕੱਠ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨਵੀਂ ਲਹਿਰ ਛੇੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਸਾਨ ਕੂਚ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 2 ਜੂਨ ਤੋਂ ਕਿਸਾਨ ਮੁੜ ਸ਼ੰਭੂ ਸਰਹੱਦ ਵੱਲ ਮਾਰਚ ਕਰਨਗੇ। 


ਇਸ ਖ਼ਬਰ ਤੋਂ ਬਾਅਦ ਸ਼ੰਭੂ ਸਰਹੱਦ 'ਤੇ ਇੱਕ ਵਾਰ ਫਿਰ ਤਣਾਅ ਦੀ ਸਥਿਤੀ ਪੈਦਾ ਹੁੰਦੀ ਨਜ਼ਰ ਆ ਰਹੀ ਹੈ। ਸਰਵਣ ਸਿੰਘ ਪੰਧੇਰ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ 2 ਜੂਨ ਨੂੰ ਸੂਬੇ ਦੇ ਕਿਸਾਨ ਆਪਣੇ ਟਰੈਕਟਰਾਂ ਤੇ ਟਰਾਲੀਆਂ ਨਾਲ ਮੋਰਚੇ ਵਾਲੀ ਥਾਂ ਵੱਲ ਵਧਣਗੇ। ਪੰਧੇਰ ਨੇ ਪੰਜਾਬ ਵਾਸੀਆਂ ਨੂੰ ਇਸ ਚੋਣ ਵਿੱਚ ਨਫ਼ਰਤ ਦੀ ਦੁਕਾਨ ਬੰਦ ਕਰਨ ਦੀ ਅਪੀਲ ਕੀਤੀ ਹੈ।


ਭਾਜਪਾ ਤੇ ਆਰਐਸਐਸ ’ਤੇ ਦੋਸ਼ ਲਾਉਂਦਿਆਂ ਪੰਧੇਰ ਨੇ ਕਿਹਾ ਕਿ ਇਨ੍ਹਾਂ ਨੇ ਚੋਣਾਂ ਜਿੱਤਣ ਲਈ ਦੇਸ਼ ਦੇ ਹਿੰਦੂਆਂ ਤੇ ਸਿੱਖਾਂ ਨੂੰ ਆਪਸ ਵਿੱਚ ਵੰਡਿਆ ਹੋਇਆ ਹੈ। ਇਸੇ ਤਰ੍ਹਾਂ ਇਨ੍ਹਾਂ ਲੋਕਾਂ ਨੇ ਉੱਚ ਜਾਤੀਆਂ ਅਤੇ ਦਲਿਤਾਂ ਨੂੰ ਆਪਸ ਵਿੱਚ ਵੰਡਿਆ ਹੋਇਆ ਹੈ। ਕਿਸਾਨ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਆਗੂਆਂ ਨੇ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਣ ਦੀਆਂ ਧਮਕੀਆਂ ਦਿੱਤੀਆਂ ਹਨ।


13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਸੀ, ਉਦੋਂ ਤੋਂ ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਮੌਤਾਂ ਵਿੱਚ ਇੱਕ 22 ਸਾਲਾ ਨੌਜਵਾਨ ਵੀ ਸ਼ਾਮਲ ਹੈ। ਹਾਦਸੇ ਵਿੱਚ ਮਰਨ ਵਾਲੇ ਨੌਜਵਾਨ ਦਾ ਨਾਮ ਸ਼ੁਭਕਰਨ ਸਿੰਘ ਹੈ। ਸ਼ੁਭਕਰਨ ਦੀ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਮੌਤ ਹੋ ਗਈ ਸੀ। ਇਸ ਦੌਰਾਨ 35 ਹੋਰ ਕਿਸਾਨ ਵੀ ਜ਼ਖਮੀ ਹੋ ਗਏ। ਇਨ੍ਹਾਂ ਹਾਦਸਿਆਂ ਵਿੱਚ 15 ਸਾਲਾ ਜਸਕਰਨ ਸਿੰਘ ਵੀ ਸ਼ਾਮਲ ਸੀ। ਹਾਦਸੇ ਵਿੱਚ ਗੋਲੀ ਲੱਗਣ ਕਾਰਨ ਜਸਕਰਨ ਸਿੰਘ ਦੀ ਸੱਜੀ ਬਾਂਹ ਟੁੱਟ ਗਈ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।