Punjab News: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੱਜ ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਜਿੱਥੇ ਘੱਲੂਘਾਰਾ ਦਿਵਸ ਨੂੰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਉਹਨਾਂ ਵੱਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਹਨਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਦਸ ਦਈਏ ਕਿ ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਪਿਛਲੀ ਦਿਨੀ ਕਾਫੀ ਹੰਗਾਮਾ ਮਚਿਆ ਹੋਇਆ ਸੀ ਜਿਸ ਵਿਚਾਲੇ ਸੀਐੱਮ ਵੱਲੋਂ ਜਥੇਦਾਰ ਨਾਲ ਅੱਜ ਮੁਲਾਕਾਤ ਵੀ ਕੀਤੀ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਦੁਪਹਿਰ 2 ਵਜੇ ਸੀਐੱਮ ਗੁਰੂ ਨਗਰੀ ਦਾ ਦੌਰਾ ਕਰਨਗੇ ਜਿੱਥੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਭਲਕੇ ਸਾਕਾ ਨੀਲਾ ਤਾਰਾ ਦੀ ਬਰਸੀ ਹੈ ਅਤੇ ਅੱਜ ਦਲ ਖਾਲਸਾ ਵੱਲੋਂ ਆਜ਼ਾਦੀ ਮਾਰਚ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ।6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨੂੰ ਦੱਸਿਆ ਕਿ ਫਲੈਗ ਮਾਰਚ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੁਕੇ ਹੋਏ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਆਪ੍ਰੇਸ਼ਨ ਬਲੂ ਸਟਾਰ ਚਲਾਇਆ ਗਿਆ ਸੀ। ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।