ਪੜਚੋਲ ਕਰੋ

Punjab BJP: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਨੇ ਐਲਾਨੇ ਪੰਜਾਬ ਦੇ ਜਰਨੈਲ, ਦੂਜੀਆਂ ਪਾਰਟੀਆਂ ਛੱਡ ਕੇ ਆਏ ਲੀਡਰਾਂ ਨੇ ਸੰਭਾਲੀ ਕਮਾਨ

Punjab BJP: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਅੰਦਰ ਵੀ ਸਰਗਰਮ ਹੋ ਗਈ ਹੈ। ਇਸ ਵਾਰ ਬੀਜੇਪੀ ਇਕੱਲੇ ਹੀ ਮੈਦਾਨ ਵਿੱਚ ਉਤਰਣ ਦੀ ਰਣਨੀਤੀ ਬਣਾ ਰਹੀ ਹੈ ਪਰ ਪਾਰਟੀ ਕੋਲ ਹੋਰ ਪਾਰਟੀਆਂ ਵਿੱਚੋਂ ਆਏ ਤਜਰਬੇਕਾਰ ਲੀਡਰ ਮੌਜੂਦ ਹਨ।

Punjab BJP: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਅੰਦਰ ਵੀ ਸਰਗਰਮ ਹੋ ਗਈ ਹੈ। ਇਸ ਵਾਰ ਬੀਜੇਪੀ ਇਕੱਲੇ ਹੀ ਮੈਦਾਨ ਵਿੱਚ ਉਤਰਣ ਦੀ ਰਣਨੀਤੀ ਬਣਾ ਰਹੀ ਹੈ ਪਰ ਪਾਰਟੀ ਕੋਲ ਹੋਰ ਪਾਰਟੀਆਂ ਵਿੱਚੋਂ ਆਏ ਤਜਰਬੇਕਾਰ ਲੀਡਰ ਮੌਜੂਦ ਹਨ। ਇਸ ਲਈ ਬੀਜੇਪੀ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਨਵੇਂ ਜਥੇਬੰਦਕ ਢਾਂਚੇ ਵਿੱਚ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਅਹਿਮ ਥਾਂ ਦਿੱਤੀ ਹੈ।

ਦੱਸ ਦਈਏ ਕਿ ਬੀਜੇਪੀ ਦੀ ਕਾਰਜਕਾਰਨੀ ਕਮੇਟੀ ਦੀ ਸੂਚੀ ਅਨੁਸਾਰ ਕੋਰ ਕਮੇਟੀ ਦੇ 21 ਮੈਂਬਰ ਐਲਾਨੇ ਗਏ ਹਨ ਜਦੋਂਕਿ 12 ਉਪ ਪ੍ਰਧਾਨ ਤੇ ਪੰਜ ਜਨਰਲ ਸਕੱਤਰਾਂ ਤੋਂ ਇਲਾਵਾ 12 ਸੂਬਾ ਸਕੱਤਰ ਬਣਾਏ ਗਏ ਹਨ। ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਪ੍ਰਵਾਨਗੀ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਸੂਚੀ ਜਾਰੀ ਕੀਤੀ ਹੈ।

ਨਵੀਂ ਸੂਚੀ ਵਿਚ ਜਿੱਥੇ ਭਾਜਪਾ ਦੇ ਟਕਸਾਲੀ ਆਗੂਆਂ ਨੂੰ ਪੂਰਨ ਨੁਮਾਇੰਦਗੀ ਮਿਲੀ ਹੈ, ਉੱਥੇ ਕਾਂਗਰਸ ’ਚੋਂ ਆਏ ਆਗੂਆਂ ਨੂੰ ਵੀ ਪ੍ਰਮੁੱਖਤਾ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਭਾਜਪਾ ਦੀ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਦਰਸ਼ਨ ਸਿੰਘ ਨੈਣੇਵਾਲ ਨੂੰ ਕਿਸਾਨ ਮੋਰਚਾ ਦੀ ਡਿਊਟੀ ਦਿੱਤੀ ਗਈ ਹੈ। ਉਂਝ ਇਸ ਸੂਚੀ ਵਿੱਚ ਹਰ ਵਰਗ ਨੂੰ ਢੁੱਕਵੀਂ ਪ੍ਰਤੀਨਿਧਤਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਮਗਰੋਂ ਭਾਜਪਾ ਦੇ ਕੁਝ ਆਗੂ ਅੰਦਰੋਂ ਅੰਦਰੀਂ ਔਖ ਵਿੱਚ ਸਨ।

ਪੰਜਾਬ ਭਾਜਪਾ ਦੀ ਕੋਰ ਕਮੇਟੀ ਵਿਚ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਸੋਮ ਪ੍ਰਕਾਸ਼, ਅਸ਼ਵਨੀ ਸ਼ਰਮਾ, ਵਿਜੈ ਸਾਂਪਲਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਚਰਨਜੀਤ ਸਿੰਘ ਅਟਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਤੀਕਸ਼ਨ ਸੂਦ, ਮਨਪ੍ਰੀਤ ਬਾਦਲ, ਹਰਜੀਤ ਸਿੰਘ ਗਰੇਵਾਲ, ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਰਾਜ ਕੁਮਾਰ ਵੇਰਕਾ, ਦਿਨੇਸ਼ ਸਿੰਘ ਬੱਬੂ, ਜੀਵਨ ਗੁਪਤਾ, ਸਰਬਜੀਤ ਸਿੰਘ ਵਿਰਕ, ਅਵਿਨਾਸ਼ ਚੰਦਰ ਤੇ ਐਸਪੀਐਸ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ।

ਸੂਬਾ ਜਨਰਲ ਸਕੱਤਰਾਂ ਵਿਚ ਦਿਆਲ ਸਿੰਘ ਸੋਢੀ, ਰਾਕੇਸ਼ ਰਾਠੌਰ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ ਤੇ ਪਰਮਿੰਦਰ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ। ਪੰਜਾਬ ਭਾਜਪਾ ਵੱਲੋਂ ਸੁਰਜੀਤ ਕੁਮਾਰ ਜਿਆਨੀ, ਕੇਡੀ ਭੰਡਾਰੀ, ਸੁਭਾਸ਼ ਸ਼ਰਮਾ, ਰਾਜੇਸ਼ ਬੱਗਾ, ਅਰਵਿੰਦ ਖੰਨਾ, ਜਗਦੀਪ ਸਿੰਘ ਨਕਈ, ਬਲਬੀਰ ਸਿੰਘ ਸਿੱਧੂ, ਫਤਹਿਜੰਗ ਸਿੰਘ ਬਾਜਵਾ, ਬਿਕਰਮਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਕਾਂਗੜ, ਮੋਨਾ ਜੈਸਵਾਲ ਅਤੇ ਜੈਸਮੀਨ ਸੰਧਾਵਾਲੀਆ ਨੂੰ ਉੱਪ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: H 1B Visa in USA: ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ! ਰਿਪਬਲਿਕਨ ਪਾਰਟੀ ਦਾ ਐਲਾਨ

ਡਾ. ਹਰਜੀਤ ਕਮਲ, ਸ਼ਿਵਰਾਜ ਚੌਧਰੀ, ਸੰਜੀਵ ਖੰਨਾ, ਦਾਮਨ ਥਿੰਦ ਬਾਜਵਾ, ਰੇਣੂ ਕਸ਼ਯਪ, ਰੇਣੂ ਥਾਪਰ, ਭਾਨੂ ਪ੍ਰਤਾਪ ਸਿੰਘ, ਮੀਨੂ ਸੇਠੀ, ਕਰਨਵੀਰ ਸਿੰਘ ਟੌਹੜਾ, ਦੁਰਗੇਸ਼ ਸ਼ਰਮਾ, ਵੰਦਨਾ ਸਾਗਵਾਨ ਅਤੇ ਰਾਕੇਸ਼ ਸ਼ਰਮਾ ਨੂੰ ਸੂਬਾ ਸਕੱਤਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਗੁਰਦੇਵ ਸਿੰਘ ਦੇਬੀ ਨੂੰ ਖ਼ਜ਼ਾਨਚੀ, ਸੁਖਵਿੰਦਰ ਸਿੰਘ ਗੋਲਡੀ ਨੂੰ ਸੰਯੁਕਤ ਖ਼ਜ਼ਾਨਚੀ, ਸੁਨੀਲ ਦੱਤ ਭਾਰਦਵਾਜ ਨੂੰ ਦਫ਼ਤਰ ਸਕੱਤਰ ਤੇ ਸੁੱਚਾ ਰਾਮ ਲੱਧੜ ਨੂੰ ਐਸਸੀ ਮੋਰਚਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਥੌਮਸ ਮਸੀਹ ਨੂੰ ਘੱਟ ਗਿਣਤੀ ਮੋਰਚਾ ਦੀ, ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਓਬੀਸੀ ਮੋਰਚਾ, ਸੁਖਵੰਤ ਰਾਏ ਗਿੱਗਾ ਨੂੰ ਪ੍ਰੋਟੋਕਾਲ ਸਕੱਤਰ, ਹਰਦੇਵ ਸਿੰਘ ਉੱਭਾ ਨੂੰ ਪ੍ਰੈਸ ਸਕੱਤਰ ਤੇ ਕਰਨਲ ਜੈਬੰਸ ਸਿੰਘ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ: Liver Damage: ਸਾਵਧਾਨ! ਸਿਰਫ ਸ਼ਰਾਬ ਪੀਣ ਵਾਲਿਆਂ ਦੇ ਲੀਵਰ ਨੂੰ ਹੀ ਨਹੀਂ ਖਤਰਾ, ਹੁਣ ਇਨ੍ਹਾਂ ਲੋਕਾਂ ਦਾ ਵੀ ਲੀਵਰ ਹੋਏਗਾ ਫੇਲ੍ਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Embed widget