ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਸ਼ਾਇਰੀ ਵਿੱਚ ਖਾਸ ਗੱਲ਼ ਕਹੀ ਹੈ। ਉਨ੍ਹਾਂ ਟਵੀਟ ਵਿੱਚ ਕਿਹਾ,
ਵਤਨ ਕੇ ਇਸ਼ਕ ਮੇਂ ਅਪਨਾ ਮੁਕਾਮ ਪੈਦਾ ਕਰ,
ਨਯਾ ਜ਼ਮਾਨਾ ਨਈ ਸੁਬਹਾ-ਸ਼ਾਮ ਪੈਦਾ ਕਰ...।।
ਤੇਰਾ ਇਤਿਹਾਸ ਫਕੀਰੀ ਹੈ, ਅਮੀਰੀ ਨਹੀਂ,
ਖੁਦੀ ਨਾ ਬੇਚ, ਫਕੀਰੀ ਮੇਂ ਨਾਮ ਪੈਦਾ ਕਰ...।।
[blurb]
[/blurb]
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਇਸ ਵੇਲੇ ਨਾ ਤਾਂ ਵਿਧਾਇਕ ਹਨ ਤੇ ਨਾ ਹੀ ਉਨ੍ਹਾਂ ਕੋਲ ਕਾਂਗਰਸ ਪਾਰਟੀ ਦੀ ਕੋਈ ਅਹੁਦਾ ਹੈ। ਉਧਰੋਂ ਇਹ ਮੁਲਾਕਾਤ ਉਸ ਵੇਲੇ ਹੋ ਰਹੀ ਹੈ ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨਵਜੋਤ ਸਿੱਧੂ ਨੇ ਐਤਵਾਰ ਨੂੰ ਖੁਦ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਕੇ ਪੰਜਾਬ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਅਰਥਚਾਰੇ ਦੀ ਬਹਾਲੀ ਦੇ ਮੁੱਦੇ ਉਠਾਏ ਜਾਣਗੇ। ਸਿੱਧੂ ਨੇ ਕਿਹਾ ਹੈ ਕਿ ਇਮਾਨਦਾਰ ਲੋਕਾਂ ਦੇ ਸਮੂਹਿਕ ਉਪਰਾਲੇ ਨਾਲ ਹੀ ਪੰਜਾਬ ਮੁੜ ਉੱਭਰ ਸਕਦਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।