![ABP Premium](https://cdn.abplive.com/imagebank/Premium-ad-Icon.png)
Punjab News: ਸੀਐਮ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਹੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਲੈ ਲਿਆ ਵੱਡਾ ਫੈਸਲਾ
Ministerial Services Union: ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਦੇ ਨਾਲ ਹੀ ਅਧਿਕਾਰੀਆਂ ਨੇ ਜਥੇਬੰਦੀ ਨੂੰ ਅਗਲੇ ਦਿਨਾਂ ਵਿੱਚ ਆ ਰਹੇ ਛੋਟੇ ਸਾਹਿਬਜ਼ਾਦਿਆਂ
![Punjab News: ਸੀਐਮ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਹੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਲੈ ਲਿਆ ਵੱਡਾ ਫੈਸਲਾ Before the meeting with the CM, the Ministerial Services Union took a big decision Punjab News: ਸੀਐਮ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਹੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਲੈ ਲਿਆ ਵੱਡਾ ਫੈਸਲਾ](https://feeds.abplive.com/onecms/images/uploaded-images/2023/12/18/19042d224143fdbe12cb8bc48340c6b31702871393064785_original.jpg?impolicy=abp_cdn&imwidth=1200&height=675)
Ministerial Services Union: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨਾਂ ਨੂੰ ਮੁਲਾਕਾਤ ਦਾ ਸੱਦਾ ਭੇਜਿਆ ਗਿਆ ਤਾਂ ਇਹਨਾਂ ਮਨਿਸਟਰੀਅਲ ਕਾਮਿਆਂ ਆਪਣੇ ਹੜਤਾਲ ਖ਼ਤਮ ਕਰ ਦਿੱਤੀ ਹੈ। ਹਲਾਂਕਿ ਸੀਐਮ ਭਗਵੰਤ ਮਾਨ ਇਹਨਾਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀ ਅੱਜ ਦੁਪਹਿਰ 12:30 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿੱਚ ਹੋਣੀ ਹੈ। ਪਰ ਉਸ ਤੋਂ ਪਹਿਲਾਂ ਹੀ ਵੱਡਾ ਫੈਸਲਾ ਲੈ ਲਿਆ ਗਿਆ।
ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਕਰੀਬ 40 ਦਿਨ ਤੋਂ ਚੱਲੀ ਆ ਰਹੀ ਹੜਤਾਲ ਖ਼ਤਮ ਕਰ ਦਿੱਤੀ ਹੈ। ਹੜਤਾਲ ਖ਼ਤਮ ਹੋਣ ਮਗਰੋਂ ਸਰਕਾਰ ਤੇ ਜਨਤਾ ਨੇ ਸੁੱਖ ਦਾ ਸਾਹ ਲਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਸੂਬਾਈ ਮੈਂਬਰਾਂ, ਵਿਭਾਗਾਂ ਦੇ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਜਾਰੀ ਸੰਦੇਸ਼ ਵਿਚ ਆਖਿਆ ਕਿ 15 ਦਸੰਬਰ ਨੂੰ ਜਥੇਬੰਦੀ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ।
ਜਿਸ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਤਹਿਤ ਸੋਮਵਾਰ ਨੂੰ ਮੁੱਖ ਮੰਤਰੀ ਵੱਲੋਂ ਪੰਜਾਬ ਭਵਨ ਵਿੱਚ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਦੇ ਨਾਲ ਹੀ ਅਧਿਕਾਰੀਆਂ ਨੇ ਜਥੇਬੰਦੀ ਨੂੰ ਅਗਲੇ ਦਿਨਾਂ ਵਿੱਚ ਆ ਰਹੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਜਿਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਦਰਸ਼ਨਕਾਰੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨਾਲ ਅੱਜ ਯਾਨੀ 18 ਦਸੰਬਰ 2023 ਨੂੰ ਦੁਪਹਿਰ 12:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਦੇ ਵਧੀਕ ਪੀਐਸ ਹਿਮਾਂਸ਼ੂ ਜੈਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਉਪਰੋਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ। ਦਰਅਸਲ ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)