ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ 23 ਹੋਰ ਗਵਾਹ ਸਾਹਮਣੇ ਆਏ ਹਨ। ਇਨ੍ਹਾਂ ਗਵਾਹਾਂ ਵੱਲੋਂ ਅੱਜ ਫਰੀਦਕੋਟ ਵਿੱਚ ਪ੍ਰੈੱਸ ਕਾਨਫਰੰਸ ਕਰ ਕਿਹਾ ਗਿਆ ਕਿ ਕਿਸੇ ਇੱਕ ਗਵਾਹ ਦੀ ਮੌਤ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ।

ਇਨ੍ਹਾਂ ਗਵਾਹਾਂ ਦਾ ਕਹਿਣਾ ਹੈ ਕਿ ਜੇਕਰ ਇੱਕ ਗਵਾਹ ਆਪਣੀ ਗਵਾਹੀ ਤੋਂ ਮੁੱਕਰਦਾ ਹੈ ਜਾ ਉਸ ਦੀ ਕਿਸੇ ਕਾਰਨ ਮੌਤ ਹੁੰਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਨਹੀਂ ਹੁੰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪੂਰੇ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਹਨ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਗਵਾਹ ਸੁਰਜੀਤ ਸਿੰਘ ਦੀ ਮੌਤ ਤੇ ਸਿਆਸਤ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ।

ਇਸ ਮੌਕੇ ਗੁਆਹ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੋਲੀ ਕਾਂਡ ਵਿੱਚ 23 ਦੇ ਕਰੀਬ ਲੋਕ ਗੁਆਹੀਆਂ ਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਜੋਰਾ ਸਿੰਘ ਕਮਿਸ਼ਨ ਸਿਰਫ਼ ਆਕਲੀ ਦਲ ਵੱਲੋਂ ਖ਼ਾਨਾਪੂਰਤੀ ਕੀਤੀ ਗਈ ਸੀ। ਉਸ ਨੇ ਇਹ ਵੀ ਕਿਹਾ ਕਿ ਸਿੱਖ ਜਥੇਬੰਦੀਆਂ ਤੇ ਅਕਾਲੀ ਦਲ ਸੁਰਜੀਤ ਸਿੰਘ ਦੀ ਮੌਤ ਤੇ ਰਾਜਨੀਤੀ ਕਰ ਰਹੀਆਂ ਹਨ।

ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਜੋ ਪਿੰਡ ਦੇ ਲੋਕਾਂ ਤੇ ਇਲਜ਼ਾਮ ਲਾਏ ਗਏ ਹਨ, ਉਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਗੁਰ ਗ੍ਰੰਥ ਸਾਹਿਬ ਦਾ ਨਹੀਂ ਤੇ ਉਨ੍ਹਾਂ ਤੇ ਵੀ ਕੋਈ ਦਬਾਅ ਨਹੀਂ।