ਪੜਚੋਲ ਕਰੋ

ਬਹਿਬਲ ਕਲਾਂ ਗੋਲ਼ੀਕਾਂਡ- SIT ਵੱਲੋਂ ਪੁਲਿਸ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ

ਫਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਸਆਈਟੀ ਨੇ ਅਕਤੂਬਰ 2015 ਦੌਰਾਨ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਵਾਲੇ ਦਿਨ ਐਸਐਸਪੀ ਦੀ ਕਾਰ 'ਤੇ ਹੋਈ ਫਾਇਰਿੰਗ ਬਾਰੇ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਵੀ ਪੜ੍ਹੋ- ਬਹਿਬਲ ਕਾਂਡ ਬਾਰੇ ਵੱਡਾ ਖੁਲਾਸਾ, ਪੁਲਿਸ ਨੇ ਵਰਤੇ ਸੁਖਬੀਰ ਬਾਦਲ ਦੇ ਕਰੀਬੀ ਦੇ ਹਥਿਆਰ ਸੂਤਰਾਂ ਮੁਤਾਬਕ ਐਸਐਸਪੀ ਦੀ ਜਿਪਸੀ ਉੱਪਰ ਹੋਈ ਫ਼ਾਇਰਿੰਗ ਮਾਮਲੇ ਵਿੱਚ SIT ਨੇ ਬੀਤੇ ਦਿਨੀਂ ਤਕਰੀਬਨ ਪੰਜ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਇਨ੍ਹਾਂ ਵਿੱਚ ਐਸਪੀ ਬਿਕਰਮਜੀਤ ਦਾ ਨਜ਼ਦੀਕੀ ਕਾਰੋਬਾਰੀ ਵੀ ਸ਼ਾਮਲ ਹੈ। ਐਸਆਈਟੀ ਮੈਂਬਰ ਤੇ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਪਾਲ ਦੀ ਅਗਵਾਈ ਵਿੱਚ ਕੀਤੀ ਗਈ ਇਸ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਤੋਂ ਪੁਲਿਸ ਲਾਇਨ ਫਰੀਦਕੋਟ ਵਿੱਚ ਤਕਰੀਬਨ ਚਾਰ ਘੰਟੇ ਸਵਾਲ-ਜਵਾਬ ਕੀਤੇ ਗਏ। ਸਬੰਧਤ ਖ਼ਬਰ- ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ: SIT ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਤਲਬ ਬਹਿਬਲ ਕਲਾਂ ਗੋਲ਼ੀਬਾਰੀ ਮਾਮਲੇ ਵਿੱਚ ਨਾਮਜ਼ਦ ਫਾਜ਼ਿਲਕਾ ਦੇ ਤਤਕਾਲੀ ਐਸਪੀ ਬਿਕਰਮਜੀਤ ਸਿੰਘ ਦੇ ਸੁਰੱਖਿਆ ਮੁਲਾਜ਼ਮ ਅਤੇ ਉਸ ਦੇ ਕਾਫੀ ਕਰੀਬੀ ਸਮਝੇ ਜਾਂਦੇ ਕਾਰ ਡੀਲਰ ਦੇ ਦੋ ਨਿੱਜੀ ਸੁਰੱਖਿਆ ਗਾਰਡ ਤੇ ਇੱਕ ਹੋਰ ਨਜ਼ਦੀਕੀ ਤੋਂ ਪੁੱਛਗਿੱਛ ਕੀਤੀ ਗਈ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਇਸ ਮਾਮਲੇ ਵਿੱਚ ਸਿਰਫ਼ ਇੰਨਾ ਦੱਸਿਆ ਕਿ ਕੁਝ ਜਣਿਆਂ ਤੋਂ ਕੇਸ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਹੈ। ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀ ਕਾਂਡ: ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੇ ਬਾਦਲ ਜ਼ਿਕਰਯੋਗ ਹੈ ਕਿ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਵਿੱਚ ਬਣੀ ਐਸਆਈਟੀ ਕਾਫੀ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬੀਤੇ ਦਿਨ ਐਸਆਈਟੀ ਨੇ ਤਤਕਾਲੀ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਵੀ ਪੁੱਛਗਿੱਛ ਲਈ 25 ਫਰਵਰੀ ਨੂੰ ਪੇਸ਼ ਹੋਣ ਲਈ ਹਦਾਇਤ ਕੀਤੀ ਸੀ। ਉੱਧਰ, ਇਸ ਮਾਮਲੇ ਵਿੱਚ ਸਿਆਸਤ ਵੀ ਕਾਫੀ ਤੂਲ ਫੜਦੀ ਨਜ਼ਰ ਆ ਰਹੀ ਹੈ। ਬਜਟ ਇਜਲਾਸ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਸ਼ਣ ਦੌਰਾਨ ਐਸਆਈਟੀ ਬਾਰੇ ਕੀਤੀ ਟਿੱਪਣੀ ਤੋਂ ਭੜਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget